ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਿਆ ਅਧੀਨ ਚੱਲ ਰਹੇ ਪੀ.ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ
(ਨੇੜੇ ਰਮਦਾਸ) ਅੰਮ੍ਰਿਤਸਰ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਅੰਤਿਮ ਮਿਤੀ 31 ਜੁਲਾਈ 2026 ਹੈ।ਸਕੂਲ ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਦਾਖਲਾ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01.05.2015 ਤੋਂ 31 ਜੁਲਾਈ 2017 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ) ਹੋਣੀ ਚਾਹੀਦੀ ਹੈ।ਉਮੀਦਵਾਰ ਲਈ ਜਰੂਰੀ ਹੈ ਕਿ ਉਹ ਅੰਮ੍ਰਿਤਸਰ ਜਿਲ੍ਹੇ ਦੇ ਬਲਾਕ ਅਜਨਾਲਾ-1, ਅਜਨਾਲਾ-2, ਮਜੀਠਾ-1, ਮਜੀਠਾ-2, ਰਈਆ-1, ਰਈਆ-2 ਅਤੇ ਤਰਸਿੱਕਾ ਦੇ ਖੇਤਰ ਅਧੀਨ ਸਥਾਈ ਵਸਨੀਕ ਹੋਵੇ ਅਤੇ ਉਸ ਦਾ ਸਕੂਲ ਇਹਨਾਂ ਬਲਾਕਾਂ ਦੇ ਖੇਤਰ ਅਧੀਨ ਆਉਂਦਾ ਹੋਵੇ।ਉਸ ਨੇ ਤੀਜੀ ਤੇ ਚੌਥੀ ਜਮਾਤ ਕ੍ਰਮਵਾਰ 2024-25 ਅਤੇ 2025-26 ਵਿਚ ਉਪਰ ਦਿੱਤੇ ਬਲਾਕਾਂ ਦੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2026-27 ਦੌਰਾਨ ਪ੍ਰੀਖਿਆਰਥੀ ਸਿਰਫ਼ ਉਪਰ ਦਿੱਤੇ ਬਲਾਕਾਂ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ।ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ ਮਿਤੀ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਹੋਵੇਗੀ। ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ ਨੇ ਦੱਸਿਆ ਕਿ ਇਹ ਇੱਕ ਰਿਹਾਇਸ਼ੀ ਵਿਦਿਆਲਿਆ ਹੈ, ਜਿਸ ਵਿੱਚ ਵਿਦਿਆਰਥੀਆਂ ਦੇ ਰਹਿਣ-ਸਹਿਣ ਅਤੇ ਸਿੱਖਿਆ ਦੇ ਨਾਲ-ਨਾਲ ਖੇਡਾਂ, ਕੰਪਿਊਟਰ, ਗੀਤ ਸੰਗੀਤ ਆਦਿ ਦੀ ਵੀ ਸਿਖਲਾਈ ਦਿੱਤੀ ਜਾਂਦੀ ਹੈ।ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆਂ ਦੀ ਵੈਬਸਾਈਟ ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਹਟਟਪਸ://ਨੳਵੋਦੳੇੳ.ਗੋਵ.ਨਿ ਫ਼ ਹਟਟਪਸ://ਚਬਸੲਟਿਮਸ.ਰਚਲਿ.ਗੋਵ.ਨਿ/ਨਵਸ.
ਵੈਬਸਾਇਟਾਂ ‘ਤੇ ਪਹੁੰਚ ਕੀਤੀ ਜਾ ਸਕਦੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media