ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੂੰ ਬੀਤੇ ਦਿਨੀ ਚੰਡੀਗੜ੍ਹ ਵਿਖੇ
ਆਯੋਜਿਤ ਐਜੂਕੇਸ਼ਨ ਐਕਸੀਲੈਂਸ ਕਾਂਕਲੇਵ ਦੌਰਾਨ ਵੱਕਾਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੈਸ਼ਨਲ ਪ੍ਰਿੰਸੀਪਲਜ਼ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਅਤੇ ਚੇਅਰਮੈਨ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਦੀ ਦੂਰਦਰਸ਼ੀ ਅਗਵਾਈ ਅਤੇ ਵੀ.ਕੇ ਚੋਪੜਾ ਡਾਇਰੈਕਟਰ (ਪਬਲਿਕ ਸਕੂਲਜ਼) ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੀ ਯੋਗ ਰਹਿਨੁਮਾਈ ਹੇਠ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਪ੍ਰਤੀਕ ਹੈ।
ਇਹ ਰਾਸ਼ਟਰੀ ਸਨਮਾਨ ਡਾ. ਪੱਲਵੀ ਸੇਠੀ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀ ਦੂਰਅੰਦੇਸ਼ ਲੀਡਰਸ਼ਿਪ, ਅਟੱਲ ਸਮਰਪਣ ਅਤੇ ਸ਼ਲਾਘਾਯੋਗ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ।ਇਹ ਪੁਰਸਕਾਰ ਅਕਾਦਮਿਕ ਉਤਕ੍ਰਿਸ਼ਟਤਾ ਪ੍ਰਤੀ ਉਨ੍ਹਾਂ ਦੀ ਨਿਰੰਤਰ ਲਗਨ, ਵਿਦਿਆਰਥੀਆਂ ਵਿੱਚ ਗਿਆਨ, ਸੰਸਕਾਰ ਅਤੇ ਜ਼ਰੂਰੀ ਜੀਵਨ-ਕੌਸ਼ਲਾਂ ਦਾ ਵਿਕਾਸ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਸਨਮਾਨ ਕਰਦਾ ਹੈ।ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਈ ਵਿੱਚ ਸਫਲਤਾ ਹਾਸਲ ਕਰਨ ਲਈ, ਸਗੋਂ ਆਤਮਵਿਸ਼ਵਾਸੀ, ਜਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ।ਸ੍ਰੀਮਤੀ ਸਵੀਨ ਪੁਰੀ ਮੈਨੇਜਰ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਨੇ ਡਾ. ਪੱਲਵੀ ਸੇਠੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ।
ਆਪਣੇ ਵਿਚਾਰ ਪ੍ਰਗਟ ਕਰਦਿਆਂ ਪ੍ਰਿੰ. ਡਾ. ਪੱਲਵੀ ਸੇਠੀ ਨੇ ਇਹ ਸਨਮਾਨ ਸਮੂਹ ਡੀ.ਏ.ਵੀ ਪਰਿਵਾਰ ਨੂੰ ਸਮਰਪਿਤ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media