ਅੰਮ੍ਰਿਤਸਰ, 23 ਮਾਰਚ ( ਸੁਖਬੀਰ ਸਿੰਘ)- ਸਥਾਨਕ ਜੀ. ਟੀ ਰੋਡ ਦੋਬੁਰਜੀ ਸਥਿਤ ਗਿੱਲ ਰਿਜ਼ੋਰਟ ਵਿਖੇ ਮੁੱਖ ਸੰਸਦੀ ਸਕੱਤਰ ਸ੍ਰ. ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਅਕਾਲੀ –ਭਾਜਪਾ ਦੇ ਅੰਮ੍ਰਿਤਸਰ ਤੋਂ ਸਾਂਝੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ ਉਨਾਂ ਦੇ ਖਿਲਾਫ ਮਜਬੂਤ ਉਮੀਦਵਾਰ ਦੀ ਭਾਲ ਕੀਤੀ ਜਾ ਰਹੀ ਸੀ, ਪ੍ਰੰਤੂ ਕਾਫੀ ਕੋਸ਼ਿਸ਼ ਤੋਂ ਬਾਅਦ ਹੁਣ ਇੱਕ ਮਜਬੂਰ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਇਸ ਮੌਕੇ ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਕਈ ਹੋਰ ਅਕਾਲੀ ਤੇ ਭਾਜਪਾ ਆਗੂਆਂ ਨੇ ਸ੍ਰੀ ਜੇਤਲੀ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਉਣ ਦਾ ਯਕੀਨ ਦਿਵਾਇਆ।
ਇਸ ਮੀਟਿੰਗ ਵਿੱਚ ਮੇਅਰ ਬਖਸ਼ੀ ਰਾਮ ਅਰੋੜਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂਵਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ (ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ ਸੁਲਤਾਨਵਿੰਡ), ਸੁਰਿੰਦਰ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਭਾਟੀਆ ਗੇਟ ਹਕੀਮਾਂ, ਅਮਰਬੀਰ ਸਿੰਘ ਢੋਟ, ਭਪਿੰਦਰ ਸਿੰਘ ਰਾਹੀ, ਅਮਰੀਕ ਸਿੰਘ ਲਾਲੀ, ਬੀ.ਸੀ ਸੈਲ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ, ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੋਬੁਰਜੀ, ਬਾਬਾ ਮੇਜਰ ਸਿੰਘ ਵਾਂ ਵਾਲੇ, ਮੈਂਬਰ ਜੇਲ ਬੋਰਡ ਜਗਮੇਲ ਸਿੰਘ ਸ਼ੀਰਾ, ਹਰਜਿੰਦਰ ਸਿੰਘ ਰਾਜਾ ਬੀ.ਸੀ ਸੈਲ ਸਰਕਾਲ ਦੋਬੁਰਜੀ ਪ੍ਰਧਾਨ, ਭਾਜਪਾ ਨੇਤਾ ਸੁਰਿੰਦਰ ਸ਼ਰਮਾ, ਜੋਬਨਜੀਤ ਸਿੰਘ ਸ਼ੰਕਰਪੁਰੀਆ, ਜਸਪ੍ਰੀਤ ਸਿੰਘ ਜੱਸਾ, ਜਰਮਨਜੀਤ ਸਿੰਘ ਸੁਲਤਾਨਵਿੰਡ ਆਦਿ ਵੀ ਹਾਜਰ ਸਨ।