Monday, August 3, 2026

ਵਿਧਾਇਕਾ ਜੀਵਨਜੋਤ ਕੌਰ ਵਲੋਂ 11 ਕੇ.ਵੀ ਗੋਕਲ ਕਾ ਬਾਗ ਫੀਡਰ ਦਾ ਉਦਘਾਟਨ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ 132 ਕੇ.ਵੀ ਜੀ.ਟੀ ਰੋਡ ਸਬ-ਸਟੇਸ਼਼ਨ ਅੰਮ੍ਰਿਤਸਰ ਵਿਖੇ 11 ਕੇ.ਵੀ ਈਸਟ ਮੋਹਨ ਨਗਰ ਫੀਡਰ ਨੂੰ ਬਾਈਫਰਕੇਟ ਕਰਕੇ ਨਵੇਂ ਬਣਾਏ ਗਏ 11 ਕੇ.ਵੀ ਗੋਕਲ ਕਾ ਬਾਗ ਫੀਡਰ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ।
ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਨਵੇਂ ਫੀਡਰ ਦੇ ਚਾਲੂ ਹੋਣ ਨਾਲ ਈਸਟ ਮੋਹਨ ਨਗਰ, ਗੋਕਲ ਕਾ ਬਾਗ, ਸੁਦਰਸ਼ਨ ਨਗਰ, 100 ਫੁੱਟੀ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਹੋਰ ਮਜ਼ਬੂਤ, ਨਿਰਵਿਘਨ ਅਤੇ ਭਰੋਸੇਯੋਗ ਬਣੇਗੀ।ਇਸ ਨਾਲ ਫੀਡਰ `ਤੇ ਪੈਣ ਵਾਲਾ ਲੋਡ ਘਟੇਗਾ, ਬਿਜਲੀ ਸਪਲਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਵਿੱਚ ਕਮੀ ਆਵੇਗੀ ਅਤੇ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਮ ਖੱਪਤਕਾਰਾਂ ਨੂੰ ਵੀ ਬਿਹਤਰ ਸੇਵਾ ਪ੍ਰਾਪਤ ਹੋਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜ਼ਾਂ ਨਾਲ ਇਲਾਕੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਖੱਪਤਕਾਰਾਂ ਨੂੰ ਵੀ ਵੱਡਾ ਲਾਭ ਹੋਵੇਗਾ।
ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰਸ਼ਨ ਲਿਮ. (ਪੀ.ਐਸ.ਪੀ.ਸੀ.ਐਲ) ਸਿਟੀ ਸਰਕਲ ਅੰਮ੍ਰਿਤਸਰ ਦੇ ਉੱਪ ਮੁੱਖ ਇੰਜੀਨੀਅਰ ਇੰਜੀ. ਅਜੀਤ ਪਾਲ ਸਿੰਘ ਮੁਲਤਾਨੀ, ਐਕਸੀਅਨ ਉਦਯੋਗਿਕ ਮੰਡਲ ਅੰਮ੍ਰਿਤਸਰ ਇੰਜੀ. ਐੱਚ.ਐਸ ਸੇਖੋਂ, ਉੱਪ ਮੰਡਲ ਅਫ਼ਸਰ ਸੁਲਤਾਨਵਿੰਡ ਇੰਜੀ. ਰਜਵੰਤ ਸਿੰਘ, ਇਲਾਕੇ ਦੇ ਉਦਯੋਗਪਤੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …