Monday, August 3, 2026

ਨਹੀਂ ਰਹੇ ਪ੍ਰਮੁੱਖ ਭਾਸ਼ਾ ਵਿਗਿਆਨੀ ਡਾ. ਇਕਬਾਲ ਕੌਰ ਸੌਂਧ

ਅੰਮ੍ਰਿਤਸਰ, 14 ਜੁਲਾਈ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖ਼ਬਰ ਦੁੱਖ ਨਾਲ ਪੜੀ ਜਾਵੇਗੀ ਕਿ ਉੱਘੇ ਪੰਜਾਬੀ ਵਿਦਵਾਨ, ਆਲੋਚਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫ਼ੈਸਰ ਡਾ. ਇਕਬਾਲ ਕੌਰ ਸੌਂਧ ਅੱਜ ਅਕਾਲ ਚਲਾਣਾ ਕਰ ਗਏ ਹਨ।ੱਉਹਨਾਂ ਦੀ ਸਿਹਤ ਪਿਛਲੇ ਕੁੱਝ ਦਿਨਾਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਉਹ ਜ਼ੇਰੇ ਇਲਾਜ਼ ਸਨ।
ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਮੱਖਣ ਕੁਹਾੜ ਅਤੇ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ 1939 ਨੂੰ ਦੇਸ਼ ਭਗਤ ਪਰਿਵਾਰ ਵਿੱਚ ਜਨਮੇ ਡਾ. ਸੌਧ ਨੇ ਕਹਾਣੀ ਸੰਗ੍ਰਿਹ `ਬਟਵਾਰਾ`, “ਬੁੱਢੇ ਥੇਹ ਦੀ ਹੂਕ”,”ਦਿਲ ਦੀਆਂ ਬਾਤੀਂ”, ਭਗਤ ਨਾਮਦੇਵ ਰਚਨਾ ਸੰਸਾਰ ਸਮੇਤ ਅਨੇਕਾਂ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਭਗਤ ਨਾਮਦੇਵ ਚੇਅਰ` ਦੇ ਪਹਿਲੇ ਮੁਖੀ ਵਜੋਂ ਸੇਵਾ ਨਿਭਾਉਂਦੇ ਹੋਏ ਉਨ੍ਹਾਂ ਨੇ ਭਗਤੀ ਲਹਿਰ, ਭਗਤਾਂ ਦੀ ਬਾਣੀ ਅਤੇ ਮੱਧਕਾਲੀਨ ਪੰਜਾਬੀ ਸਾਹਿਤ `ਤੇ ਵਿਸ਼ੇਸ਼ ਕੰਮ ਕਰਵਾਇਆ ਅਤੇ ਉਹ ਰਾਸ਼ਟਰੀ ਅਤੇ ਅੰਤਰਰਾਸ਼ਰੀ ਸੈਮੀਨਾਰਾਂ ਵਿੱਚ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਭਵਿੱਖ ਬਾਰੇ ਆਪਣੇ ਖੋਜ਼-ਪੱਤਰ ਪੜ੍ਹਦੇ ਰਹਿੰਦੇ ਸਨ।
ਉਹਨਾਂ ਦੇ ਬੇਟੇ ਡਾ. ਸਰਤਾਜ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਹਨਾਂ ਦਾ ਅੰਤਿਮ ਸੰਸਕਾਰ ਕੱਲ ਸਵੇਰੇ 11.00 ਵਜੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨੇੜਲੇ ਸ਼ਮਸ਼ਾਮ ਘਰ ਵਿਖੇ ਕੀਤਾ ਜਾਵੇਗਾ।

 

 

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …