ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 23 ਅਧੀਨ
ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪਲਾਈਨ ਦੇ ਵਿਛਾਏ ਜਾਣ ਨਾਲ ਗਣਪਤੀ ਐਸਟੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼, ਸੁੱਚਾ ਅਤੇ ਨਿਰਵਿਘਨ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ।
ਵਿਧਾਇਕਾ ਜੀਵਨਜੋਤ ਕੌਰ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮਸ਼ਕਲਾਂ, ਸੁਝਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਸੇ ਉਦੇਸ਼ ਨਾਲ ਹਲਕੇ ਵਿੱਚ ਵਿਕਾਸ ਕਾਰਜ਼ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਇਲਾਕੇ ਦੇ ਪਤਵੰਤੇ, ਵਸਨੀਕ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media