‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ
ਰਸੋਈ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਵੱਧ ਪਰਿਵਾਰਾਂ ਤੱਕ ਪਹੁੰਚਣ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਹੈ।ਵਿਧਾਇਕ ਡਾ. ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਇਹ ਸਕੀਮ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ ਲਗਭਗ 27.18 ਲੱਖ ਪਰਿਵਾਰਾਂ ਨੂੰ ਰਾਸ਼ਨ ਕਿਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਦਕਿ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ 40.48 ਲੱਖ ਯੋਗ ਪਰਿਵਾਰਾਂ ਤੱਕ ਇਹ ਸਹੂਲਤ ਪਹੁੰਚਾਉਣ ਦਾ ਹੈ।ਉਨ੍ਹਾਂ ਕਿਹਾ ਕਿ ਹਰ ਰਾਸ਼ਨ ਕਿਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਮਿਲ ਰਹੀ ਕਣਕ ਤੋਂ ਇਲਾਵਾ ਦਿੱਤੀਆਂ ਜਾ ਰਹੀਆਂ ਹਨ।
ਵਿਧਾਇਕ ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਲੁਧਿਆਣਾ ਜ਼ਿਲ੍ਹਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਪਹਿਲੇ ਸਥਾਨ ’ਤੇ ਹੈ, ਜਦਕਿ ਪਟਿਆਲਾ ਅਤੇ ਬਠਿੰਡਾ ਕ੍ਰਮਵਾਰ ਦੂਹੇ ਅਤੇ ਤੀਜੇ ਸਥਾਨ ’ਤੇ ਹਨ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ 1,59,408 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media