ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਿਯੁੱਕਤੀਆਂ ਦੇ ਤਹਿਤ ਆਮ ਆਦਮੀ ਪਾਰਟੀ
ਅੰਮ੍ਰਿਤਸਰ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਮੌਜ਼ੂਦਾ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਦੀ ਜਗ੍ਹਾ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁੱਦੇਦਾਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਆਪ ਵਲੰਟੀਅਰਾਂ ਸਤਨਾਮ ਸਿੰਘ ਮਠਾੜੂ, ਹਰਿੰਦਰ ਸਿੰਘ, ਜਸਕਰਨਦੀਪ ਸਿੰਘ, ਬੰਟੀ ਮਹਾਜਨ, ਬੂਟਾ ਰਾਮ ਵੇਰਕਾ, ਹਰਮਿੰਦਰ ਸਿੰਘ, ਗੌਰਵ ਅਗਰਵਾਲ, ਮਨਦੀਪ ਸਿੰਘ ਮੌਂਗਾ, ਅਮਰਿੰਦਰ ਸਿੰਘ ਸੋਹਲ, ਰਵੀਦੀਪ ਸਿੰਘ ਨੇ ਇਸ ਨਿਯੁੱਕਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਧੰਜ਼ਲ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਨਵੀਂ ਰਫ਼ਤਾਰ ਮਿਲੇਗੀ।
ਵਲੰਟੀਅਰਾਂ ਵਲੋਂ ਜਾਰੀ ਮੀਡੀਆ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਸਰਬਜੋਤ ਸਿੰਘ ਧੰਜਲ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਇੱਕ ਸਮਰਪਿਤ ਵਲੰਟੀਅਰ ਵਜੋਂ ਜੁੜੇ ਹੋਏ ਹਨ।ਸਾਲ 2016 ਵਿੱਚ ਉਨ੍ਹਾਂ ਨੇ ਜਿਲ੍ਹਾ ਪ੍ਰਧਾਨ ਵਜੋਂ ਪਾਰਟੀ ਦੀ ਜਿੰਮੇਵਾਰੀ ਨਿਭਾਈ ਅਤੇ 2017 ਵਿੱਚ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਵੀ ਲੜੀ।ਪਾਰਟੀ ਦੇ ਸੰਘਰਸ਼ ਦੇ ਦੌਰ ਤੋਂ ਲੈ ਕੇ ਅੱਜ ਤੱਕ ਉਹ ਲਗਾਤਾਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ।ਇਸ ਤੋਂ ਬਾਅਦ ਸਾਲ 2026 ਵਿੱਚ ਉਨ੍ਹਾਂ ਨੂੰ ਦੁਬਾਰਾ ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ।ਵਲੰਟੀਅਰਾਂ ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ ਦੀ ਲੰਬੇ ਸਮੇਂ ਦੀ ਸੰਗਠਨਾਤਮਕ ਸੇਵਾ, ਪ੍ਰਸ਼ਾਸਨਿਕ ਤਜ਼ਰਬੇ ਅਤੇ ਲੋਕਾਂ ਨਾਲ ਜੁੜਾਅ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ।
Check Also
ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਸਨਮਾਨ ਲਈ ਐਲਡਰਲਾਈਨ ਹੈਲਪਲਾਈਨ 14567 ਜਾਰੀ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ …
Punjab Post Daily Online Newspaper & Print Media