ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਗਏ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ
ਦਾਸ ਜੀ ਨੂੰ ਇਸ ਵੱਕਾਰੀ ਸਨਮਾਨ ਦੀ ਪ੍ਰਾਪਤੀ ਉਪਰੰਤ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।ਡੇਰਾ ਸੱਚਖੰਡ ਬੱਲਾਂ ਵਿਖੇ ਵੀ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਸੰਤ ਨਿਰੰਜਨ ਦਾਸ ਜੀ ਨੂੰ ਸਿਰੋਪੇ ਅਤੇ ਫੁੱਲ ਭੇਟ ਕਰਕੇ ਸਨਮਾਨਿਤ ਕਰਦਿਆਂ ਆਪਣੀ ਖਸ਼ੀ ਦਾ ਪ੍ਰਗਟਾਵਾ ਕੀਤਾ।
ਅੰਮ੍ਰਿਤਸਰ ਤੋਂ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂ ਜਗਜੀਤ ਸਿੰਘ ਜੈਂਕੀ ਨੇ ਵੀ ਸੰਤ ਨਿਰੰਜਨ ਦਾਸ ਜੀ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਉਨ੍ਹਾਂ ਨੇ ਸੰਤ ਨਿਰੰਜਨ ਦਾਸ ਜੀ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਸਿਰਫ਼ ਸੰਤ ਜੀ ਦਾ ਹੀ ਨਹੀਂ, ਸਗੋਂ ਸਮੁੱਚੇ ਰਵਿਦਾਸੀਆ ਸਮਾਜ, ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ।
Check Also
ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਸਨਮਾਨ ਲਈ ਐਲਡਰਲਾਈਨ ਹੈਲਪਲਾਈਨ 14567 ਜਾਰੀ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ …
Punjab Post Daily Online Newspaper & Print Media