Saturday, October 3, 2026

ਸਕੂਲੀ ਬੱਚਿਆਂ ਦੇ ਹੋ ਰਹੇ ਧਾਰਮਿਕ ਮੁਕਾਬਲਿਆਂ ਦੇ ਪ੍ਰਬੰਧਾਂ ਬਾਰੇ ਵਿਚਾਰਾਂ

ਅੰਮਿਤਸਰ, 17 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ (ਰਜਿ.) ਸ੍ਰੀ ਅੰਮ੍ਰਿਤਸਰ ਦੀ ਜ਼ਰੂਰੀ ਇਕੱਤਰਤਾ ਯਤੀਮਖਾਨਾ ਅੰਮ੍ਰਿਤਸਰ ਦੇ ਭਾਈ ਨੰਦ ਲਾਲ ਹਾਲ ਵਿਖੇ ਡਾ. ਆਤਮਜੀਤ ਸਿੰਘ ਪ੍ਰਧਾਨ ਦੀ ਰਹਿਨੁਮਾਈ ਹੇਠ ਹੋਈ।ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆ ਰਹੇ ਗੁਰਪੁਰਬ ਸਬੰਧੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਹੋ ਰਹੇ ਧਾਰਮਿਕ ਮੁਕਾਬਲਿਆਂ ਦੇ ਬਾਰੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਨਵੇਂ ਆਏ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਬਖ਼ਸ਼ ਸਿੰਘ, ਪ੍ਰਿੰ. ਦਰਸ਼ਨ ਸਿੰਘ ਸੰਧੂ, ਜਗਦੀਸ਼ ਸਿੰਘ, ਤਜਿੰਦਰ ਸਿੰਘ, ਐਸ.ਐਸ ਸੋਹਲ, ਸੰਤੋਖ ਸਿੰਘ, ਮੈਡਮ ਜਸਪ੍ਰੀਤ ਕੌਰ, ਜੋਗਿੰਦਰ ਸਿੰਘ ਟੰਡਨ, ਨਰਿੰਦਰ ਸਿੰਘ ਆਰਕੀਟੈਕਟ, ਪਿ੍ਰੰ. ਸੂਬਾ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …