ਬਾਬਾ ਬਕਾਲਾ ਸਾਹਿਬ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ
ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿੰਗ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਲਈ ਚੁਣੀਆਂ ਗਈਆਂ 13 ਆਂਗਣਵਾੜੀ ਵਰਕਰਾਂ ਨੂੰ ਨਿਯੁੱਕਤੀ ਪੱਤਰ ਸੌਂਪੇ।ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ `ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਯੋਗ ਨੌਜਵਾਨ ਨੂੰ ਉਸ ਦੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ `ਤੇ ਬਰਾਬਰ ਦਾ ਮੌਕਾ ਦੇਣਾ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।
ਵਿਧਾਇਕ ਨੇ ਨਵ-ਨਿਯੁੱਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ।ਆਂਗਣਵਾੜੀ ਵਰਕਰ ਸਮਾਜ ਦੇ ਸਭ ਤੋਂ ਮਹੱਤਵਪੂਰਨ ਵਰਗਾਂ-ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ-ਤੱਕ ਪੋਸ਼ਣ ਅਤੇ ਸਿਹਤ ਸਬੰਧੀ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਵਰਕਰ ਮਿਸ਼ਨ ਪੋਸ਼ਣ 2.0 ਦੇ ਉਦੇਸ਼ਾਂ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ।
ਇਸ ਮੌਕੇ ਬਲਾਕ ਰਈਆ ਦੇ ਸੀ.ਡੀ.ਪੀ.ਓ ਜਸਪ੍ਰੀਤ ਸਿੰਘ, ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਵਿਸ਼ਾਲ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media