ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਸੰਗਤਾਂ ਦੀ ਮੰਗ ਬਾਰੇ ਬੋਲਦਿਆਂ ਨਿਹੰਗ ਸਿੰਘਾਂ ਦੀ
ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਸ ਧਾਰਮਿਕ ਭਾਵਨਾ ਨੂੰ ਸਰਕਾਰਾਂ ਸੰਵੇਦਨਸ਼ੀਲਤਾ ਨਾਲ ਲੈਣ।ਉਨ੍ਹਾਂ ਕਿਹਾ ਦੇਸ਼ ਦੀ ਵੰਡ ਤੋਂ ਲੈ ਕੇ ਅੱਜ ਤੀਕ ਸੰਗਤਾਂ ਇਸ ਲਾਂਘੇ ਲਈ ਅਰਦਾਸਾਂ ਕਰਦੀਆਂ ਆ ਰਹੀਆਂ ਹਨ, ਕੇਂਦਰ ਸਰਕਾਰ ਵੱਲੋਂ ਆਪਰੇਸ਼ਨ ਸੰਧੂਰ ਸਮੇਂ ਗੁ: ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਸੀ।ਹੁਣ ਭਾਰਤ ਸਰਕਾਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨਾਂ ਦੇਰੀ ਕੀਤਿਆਂ ਤੁਰੰਤ ਖੋਲ੍ਹ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸੰਗਤਾਂ ਦੀ ਮੰਗ ਨੂੰ ਪਾਕਿਸਤਾਨ ਤੇ ਹਿੰਦੋਸਤਾਨ ਦੀਆਂ ਸਰਕਾਰਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਗੁ: ਕਰਤਾਰਪੁਰ ਸਾਹਿਬ ਦਾ ਵੀ ਲਾਂਘਾ ਖੁੱਲਵਾਉਣ ਦੇ ਯਤਨ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ 703 ਏ.ਏ ਦਾ ਨਾਮ ਬਦਲ ਕੇ ਸ੍ਰੀ ਗੁਰੂ ਨਾਨਕ ਮਾਰਗ ਹੋਣ ਦੀ ਖਬਰ ਸੀ।ਪਰ ਅੱਜ ਤੀਕ ਇਸ ਮਾਰਗ ਤੇ ਗੁਰੂ ਨਾਨਕ ਸਾਹਿਬ ਦੇ ਨਾਮ ਦਾ ਕੋਈ ਨਿਸ਼ਾਨ, ਹਵਾਲਾ, ਮੀਲ ਪੱਥਰ ਕੋਈ ਬੋਰਡ ਆਦਿ ਨਹੀਂ ਮਿਲਦਾ।ਇਸ ਮਾਰਗ ਤੇ ਛੇਤੀਂ ਤੋ ਛੇਤੀ ਬੋਰਡ ਆਦਿ ਲਾਏ ਜਾਣ।
Check Also
ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media