ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ
ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਇਸ ਪਾਰਕ ਨੂੰ ਪੰਜਾਬ ਪੱਧਰ ਦੀਆਂ ਖੇਡ ਸਹੂਲਤਾਂ ਦੇ ਮਿਆਰ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ।ਇਸ ਤਹਿਤ ਇਥੇ ਸਿੰਥੈਟਿਕ ਜੋਗਿੰਗ ਟਰੈਕ, ਐਕ੍ਰੀਲਿਕ ਲੇਅਰਸ ਵਾਲਾ ਬੈਡਮਿੰਟਨ ਕੋਰਟ, ਬਾਸਕਟਬਾਲ ਕੋਰਟ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਦਾ ਨਿਰਮਾਣ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਨੌਜਵਾਨਾਂ, ਬੱਚਿਆਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।ਵਿਧਾਇਕਾ ਜੀਵਨਜੋਤ ਕੌਰ ਨੇ ਪਾਰਕ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।ਵਿਧਾਇਕਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media