ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਨੂੰ ਰੰਗ ਰੋਗਨ ਕਰਨ
ਅਤੇ ਦੀਵਾਨ ਹਾਲ ਦੇ ਨਜ਼ਦੀਕ ਸ਼ਹੀਦ ਗੰਜ਼ ਨਾਲ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਾ ਤਿਆਰ ਕਰਨ ਦੀ ਸੇਵਾ ਦੀ ਆਰੰਭਤਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ।ਸੇਵਾ ਦੀ ਆਰੰਭਤਾ ਤੋਂ ਪਹਿਲਾਂ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਅਰਦਾਸ ਭਾਈ ਪ੍ਰੇਮ ਸਿੰਘ ਵੱਲੋਂ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਹਿਮਦ ਸ਼ਾਹ ਅਬਦਾਲੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਅਗਵਾਈ ਵਿਚ ਅਨੇਕਾਂ ਸਿੰਘਾਂ ਨੇ ਸ਼ਹਾਦਤਾਂ ਦਿੱਤੀਆਂ।ਇਨ੍ਹਾਂ ਵਿੱਚੋਂ 9 ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਾਲ ਸ਼ਹੀਦ ਗੰਜ ਸਥਾਪਤ ਹੈ।ਇਸ ਪਾਵਨ ਅਸਥਾਨ ਦੇ ਨਾਲ ਸ੍ਰੀ ਅਖੰਡ ਪਾਠ ਸਾਹਿਬ ਲਈ ਇਨ੍ਹਾਂ ਸਿੰਘਾਂ ਦੀ ਯਾਦ ਵਿੱਚ ਇੱਕ ਕਮਰਾ ਤਿਆਰ ਕਰਨ ਦੀ ਅੱਜ ਸੇਵਾ ਆਰੰਭ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਸੇਵਾ ਗੁਰਦੇਵ ਸਿੰਘ, ਦਲਜੀਤ ਸਿੰਘ ਤੇ ਗੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਜਾਵੇਗੀ।ਇਸ ਦੇ ਨਾਲ ਹੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਰੰਗ ਰੋਗਨ ਕਰਨ ਦੀ ਵੀ ਸੇਵਾ ਸ਼ੁਰੂ ਕੀਤੀ ਗਈ ਹੈ।ਇਹ ਸੇਵਾ ਸਤਪਾਲ ਸਿੰਘ ਮੁਲਤਾਨੀ ਰਿਚੀ ਟਰੈਵਲ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ।ਐਡਵੋਕੇਟ ਧਾਮੀ ਨੇ ਸੇਵਾ ਕਰਨ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਰਤਾ ਪੁਰਖ ਅੱਗੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।ਹਾਜ਼ਰ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਓ.ਐਸ.ਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ, ਮੈਨਜਰ ਰਾਜਿੰਦਰ ਸਿੰਘ ਰੂਬੀ, ਜੇ.ਈ ਸ਼ਮਸ਼ੇਰ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਹੋਰ ਮੌਜੂਦ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media