Tuesday, July 21, 2026

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਪਿੰਡਾਂ ‘ਚ ਲੋਕਾਂ ਲਈ ਬਣ ਰਹੀ ਪ੍ਰੇਰਨਾ ਸਰੋਤ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਬੀਤੀ ਸ਼ਾਮ ਡਾਕੂਮੈਂਟਰੀ ਵੈਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਅਤੇ ਧੀਰੇਕੋਟ, ਜਦਕਿ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬਿਆਸ ਅਤੇ ਦੋਲੋਨੰਗਲ ਵਿਖੇ ਪਹੁੰਚੀ।ਵੈਨ ’ਤੇ ਲੱਗੀ ਐਲ.ਈ.ਡੀ ਸਕਰੀਨ ਰਾਹੀਂ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦੇਖੀ ਅਤੇ ਗੁਰੂ ਸਾਹਿਬ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।
ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਅਹਿਮ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਅਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਦਲਵਿੰਦਰਜੀਤ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ।ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।

 

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …