Sunday, August 23, 2026

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ਼ ਦਾ ਨੀਂਹ ਪੱਥਰ ਰੱਖਿਆ।ਪੰਜਾਬ ਸਰਕਾਰ ਵੱਲੋਂ 5.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ `ਤੇ 4.55 ਕਰੋੜ ਰੁਪਏ ਦੀ ਲਾਗਤ ਆਵੇਗੀ।
ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਸਗੋਂ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਆਵਾਜਾਈ ਨੂੰ ਵੀ ਵੱਡਾ ਲਾਭ ਹੋਵੇਗਾ।
ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਪ੍ਰੋਜੈਕਟ ਨੂੰ ਅਗਲੇ 6 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੜਕ ਦਾ ਨਿਰਮਾਣ ਨਿਰਧਾਰਤ ਤਕਨੀਕੀ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣੇਗੀ।

 

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …