ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਵਾਤਾਵਰਣ ਦੀ
ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ‘ਰੁੱਖ ਲਗਾਓ’ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਇਸ ਮੁਹਿੰਮ ਤਹਿਤ ਅਧਿਆਪਕਾਂ ਅਤੇ ਸਟਾਫ਼ ਨਾਲ ਮਿਲ ਕੇ ਕੈਂਪਸ ਵਿਖੇ ਅੰਬ, ਨਾਸ਼ਪਾਤੀ, ਆਲੂਬੁਖਾਰਾ, ਸੰਤਰਾ, ਨਿੰਬੂ, ਅੰਗੂਰ, ਅਮਰੂਦ, ਸੇਬ, ਤੇਜ਼ ਪੱਤਾ, ਕਰੀ ਪੱਤਾ, ਆਂਵਲਾ ਅਤੇ ਅੰਜ਼ੀਰ ਆਦਿ ਵੱਖ-ਵੱਖ ਕਿਸਮ ਦੇ ਫਲਦਾਰ ਅਤੇ ਹੋਰ ਔਸ਼ਧੀ ਪੌਦੇ ਲਗਾਏ।
ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਕੁਦਰਤ ਦੀ ਸੰਭਾਲ ਲਈ ਹਰ ਇਕ ਇਨਸਾਨ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਵਾਤਾਵਰਣ ਸੰਤੁਲਨ ਬਣਾਈ ਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਕਿਹਾ ਕਿ ਲਗਾਏ ਗਏ ਪੌਦਿਆਂ ਦੀ ਪੂਰੀ ਦੇਖਭਾਲ ਕੀਤੀ ਜਾਵੇਗੀ।ਡਾ. ਮੰਜ਼ੂ ਬਾਲਾ ਨੇ ਕਿਹਾ ਕਿ ‘ਰੁੱਖ ਲਗਾਓ’ ਮੁਹਿੰਮ ਦੌਰਾਨ ਸਮੂਹ ਵਿਦਿਆਰਥੀਆਂ ਵੱਲੋਂ ਵਾਤਾਵਰਣ ਸੰਭਾਲ ਅਤੇ ਹਰਿਆਵਲੀ ਨੂੰ ਵਧਾਉਣ ਲਈ ਲਗਾਤਾਰ ਯਤਨ ਜਾਰੀ ਰੱਖਣ ਦਾ ਸੰਕਲਪ ਵੀ ਲਿਆ ਗਿਆ।
ਇਸ ਦੌਰਾਨ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media