Monday, September 21, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਫਿ਼ਲਮ ਨੂੰ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਬੀਤੀ ਸ਼ਾਮ ਪਿੰਡ ਗਦਲੀ, ਤਿਮੋਵਾਲ, ਰਾਣਾ ਕਾਲਾ ਅਤੇ ਛੱਜਲਵਿੰਡੀ ਵਿਖੇ ਪ੍ਰਚਾਰ ਵੈਨਾਂ ’ਤੇ ਲਗਾਈਆਂ ਗਈਆਂ ਐਲ.ਈ.ਡੀ ਸਕਰੀਨਾਂ ਰਾਹੀਂ ਪਿੰਡ ਵਾਸੀਆਂ ਨੂੰ ਇਹ ਦਸਤਾਵੇਜ਼ੀ ਫਿ਼ਲਮ ਦਿਖਾਈ ਗਈ।
ਫਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀ ਆਧਿਆਤਮਿਕ ਸੋਚ, ਸਮਾਜਿਕ ਸੁਧਾਰਾਂ ਲਈ ਕੀਤੇ ਮਹਾਨ ਯੋਗਦਾਨ ਅਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਸਰਬ ਸਾਂਝੀਵਾਲਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।
ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਤਿਆਰ ਕੀਤੀ ਗਈ ਇਸ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਸਮਾਜ ਵਿੱਚ ਸਮਾਨਤਾ, ਮਨੁੱਖੀ ਕਦਰਾਂ-ਕੀਮਤਾਂ, ਸੇਵਾ, ਮਿਹਨਤ ਅਤੇ ਸਮਾਜਿਕ ਬਰਾਬਰੀ ਲਈ ਦਿੱਤੇ ਗਏ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …