Monday, September 21, 2026

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੇਲ ਸਿੰਘ ਸੰਗਤਪੁਰਾ ਪੰਥਕ ਸੋਚ ਦੇ ਧਾਰਨੀ ਅਤੇ ਗੁਰਦੁਆਰਾ ਪ੍ਰਬੰਧ ਪ੍ਰਤੀ ਸਮਰਪਿਤ ਸ਼ਖ਼ਸੀਅਤ ਸਨ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸਿੱਖ ਪੰਥ ਦੀ ਸੇਵਾ ਲਈ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਸੰਗਤਪੁਰਾ ਦੇ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰਾਂ ਨੇ ਵੀ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …