ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ
ਅਨੁਸੂਚਿਤ ਜਾਤੀ (ਐਸ.ਸੀ) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਲਾਜ਼ਮੀ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੀ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਸਕੇ।
ਵਿਧਾਇਕ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਯੋਗ ਵਿਦਿਆਰਥੀ ਨੂੰ ਸਕਾਲਰਸ਼ਿਪ ਦਾ ਲਾਭ ਪਾਰਦਰਸ਼ੀ ਅਤੇ ਸਮੇਂ ਸਿਰ ਮਿਲੇ।
ਉਨ੍ਹਾਂ ਦੱਸਿਆ ਕਿ ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਉਹਨਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਸੂਚੀਆਂ, ਜਿਨ੍ਹਾਂ ਦੀ ਸਕਾਲਰਸ਼ਿਪ ਦੀ ਅਦਾਇਗੀ ਸਿਰਫ਼ ਆਧਾਰ ਸੀਡਿੰਗ ਨਾ ਹੋਣ ਕਾਰਨ ਰੁਕੀ ਹੋਈ ਹੈ, ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈਬਸਾਈਟ `ਤੇ ਉਪਲੱਬਧ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਕੋਈ ਵੀ ਲੋੜਵੰਦ ਵਿਦਿਆਰਥੀ ਸਿਰਫ਼ ਤਕਨੀਕੀ ਜਾਂ ਦਫ਼ਤਰੀ ਕਮੀਆਂ ਕਰਕੇ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ।ਉਨ੍ਹਾਂ ਸਾਰੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖ਼ਰੀ ਮਿਤੀ ਦੀ ਉਡੀਕ ਨਾ ਕਰਨ ਅਤੇ 15 ਅਗਸਤ 2026 ਤੋਂ ਪਹਿਲਾਂ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media