Monday, March 16, 2026

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਕੰਬਲ ਵੰਡੇ

ਨਾਨਕਪੁਰਾ ਚ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਖੋਲਿਆ ਜਾਵੇਗਾ – ਹੇਰ,ਸੰਧੂ

PPN1801201522

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ) – ਉੱਘੇ ਸਮਾਜ ਸੇਵਕ ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਇਸਲਾਮਾਬਾਦ ਦੇ ਨਾਨਕਪੁਰਾ ਏਰੀਏ ਦੇ ਸਰਕਾਰੀ ਮਿਡਲ ਸਕੂਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ। ਇਸ ਸਬੰਧ ਚ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬੋਲਦਿਆਂ ਸਰਬੱਤ ਦਾ ਭਲਾ ਟਰੱਸਟ ਦੀ ਜਿਲ੍ਹਾ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਅਤੇ ਨਵਜੀਤ ਸਿੰਘ ਘਈ ਆਦਿ ਨੇ ਜਿੱਥੇ ਅਰਬ ਦੇਸ਼ਾਂ ਚ ਮੌਤ ਦੀ ਸਜਾ ਨਾਲ ਜੂਝ ਰਹੇ ਅਨੇਕਾਂ ਭਾਰਤੀਆਂ ਲਈ ਮਸੀਹਾ ਬਣ ਅੱਗੇ ਆਏ ਐਸ.ਪੀ. ਸਿੰਘ ਓਬਰਾਏ ਦੁਆਰਾ ਸਥਾਪਿਤ ਸਰਬੱਤ ਦਾ ਭਲਾ ਟਰੱਸਟ ਦੁਆਰਾ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉੱਥੇ ਹੀ ਉਨ੍ਹਾਂ ਕਿਹਾ ਕਿ ਨਾਨਕਪੁਰਾ ਖੇਤਰ ਚ ਛੇਤੀ ਹੀ ਟਰੱਸਟ ਵੱਲੋਂ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਖੋਲਿਆ ਜਾਵੇਗਾ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਉਚਿਤ ਪ੍ਰਬੰਧ ਵੀ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਡਾ.ਅਨੂਪ ਕੁਮਾਰ, ਹਰਜਿੰਦਰ ਸਿੰਘ ਹੇਰ, ਪਲਵਿੰਦਰ ਸਿੰਘ ਸਰਹਾਲਾ, ਮਾਸਟਰ ਦਵਿੰਦਰ ਕੁਮਾਰ ਮੰਗੋਤਰਾ, ਸੁਖਦੀਪ ਸਿੰਘ ਸਿੱਧੂ, ਬਾਬਾ ਸ਼ਮਸ਼ੇਰ ਸਿੰਘ ਕੋਹਰੀ,ਸ਼ਿਵਦੇਵ ਸਿੰਘ ਬੱਲ, ਅਮਰਜੀਤ ਸਿੰਘ,ਰਮਿੰਦਰ ਸਿੰਘ ਰੰਮੀ,ਹਰਜਿੰਦਰ ਸਿੰਘ ਮੁੱਧ,ਬਲਵਿੰਦਰ ਕੌਰ, ਆਸ਼ਾ ਸ਼ਰਮਾ,ਕਮਲਜੀਤ ਕੌਰ ਗਿੱਲ, ਨਰਿੰਦਰਪਾਲ ਸਿੰਘ, ਕੇਵਲ ਕ੍ਰਿਸ਼ਨ, ਜਸਕਿਰਨ ਕੌਰ ਆਦਿ ਵੀ ਮੌਜੂਦ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply