ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ
ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ।ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਲੋਕ ਨਿਰਮਾਣ ਮੰਤਰੀ ਨੇ ਸਕੂਲ ਆਫ਼ ਐਮੀਂਨੈਂਸ (ਲੜਕੀਆਂ) ਜੰਡਿਆਲਾ ਗੁਰੂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਸ਼ਮੇਸ਼ ਨਗਰ, ਗਹਿਰੀ ਮੰਡੀ, ਜੌਹਲ, ਬੰਡਾਲਾ, ਮੱਲ੍ਹੀਆਂ ਅਤੇ ਖੱਬੇ ਰਾਜਪੂਤਾਂ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਦੇਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨਾ ਅਤੇ ਮਾਪਿਆਂ `ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਹੈ।ਉਨ੍ਹਾਂ ਕਿਹਾ ਕਿ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਲਾਭਦਾਇਕ ਸਾਬਤ ਹੋਣਗੇ।
ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media