ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 4056 ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ `ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।ਇਹ ਰਕਮ ਦੋ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਜੇਕਰ ਦੂਜਾ ਬੱਚਾ ਧੀ ਹੋਵੇ ਤਾਂ ਸਰਕਾਰ ਵਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕੋ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਦੇ ਨਾਲ-ਨਾਲ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ।
ਜੀਵਨਜੋਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਲਾਭਪਾਤਰੀ ਮਹਿਲਾਵਾਂ ਨੂੰ ਇਸ ਸਕੀਮ ਅਧੀਨ ਰਜਿਸਟਰ ਕੀਤਾ ਜਾ ਚੁੱਕਾ ਹੈ।ਵਿਧਾਇਕਾ ਨੇ ਕਿਹਾ ਕਿ ਇਹ ਯੋਜਨਾ ਕੇਵਲ ਵਿੱਤੀ ਸਹਾਇਤਾ ਤੱਕ ਹੀ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜ਼ੰਮੇ ਬੱਚਿਆਂ ਦੀ ਬਿਹਤਰ ਦੇਖ-ਭਾਲ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media