Saturday, July 25, 2026

ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਅਤੇ ਸੱਕੀ ਨਾਲੇ ਨਾਲ ਲੱਗਦੇ ਖੇਤਰਾਂ ਦਾ ਦੌਰਾ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਞਦਲਵਿੰਦਰਜੀਤ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ, ਡਰੇਨਜ਼ ਵਿਭਾਗ ਅਤੇਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਰਾਵੀ ਦਰਿਆ ਅਤੇ ਸੱਕੀ ਨਾਲੇ ਨਾਲ ਲੱਗਦੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਸਰਹੱਦੀ ਖੇਤਰ ਵਿੱਚ ਸਥਿਤ ਬੀ.ਐਸ.ਐਫ ਦੀਆਂ ਸੁਰੱਖਿਆ ਚੌਂਕੀਆਂ ਬੀ.ਓ.ਪੀ ਧਰਮ ਪ੍ਰਕਾਸ਼ ਅਤੇ ਸ਼ਾਹਪੁਰ ਵਿਖੇ ਬਣਾਏ ਜਾ ਰਹੇ ਸਪੱਰਾਂ ਦੇ ਨਿਰਮਾਣ ਕਾਰਜ਼ਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਜੰਗੀ ਪੱਧਰ `ਤੇ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਦੇ ਪਾਣੀ ਦੇ ਪੱਧਰ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦਾ ਪਾਣੀ ਆਪਣੀ ਸੀਮਾ ਅੰਦਰ ਵਹਿ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਕੋਈ ਸਥਿਤੀ ਨਹੀਂ ਹੈ।ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਜੰਮੂ ਖੇਤਰ ਦੇ ਪਹਾੜੀ ਇਲਾਕਿਆਂ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਦਰਿਆ ਉਜ ਰਾਹੀਂ ਕੁੱਝ ਵਾਧੂ ਪਾਣੀ ਰਾਵੀ ਵਿੱਚ ਆਇਆ ਸੀ, ਜਿਸ ਕਾਰਨ ਪਾਣੀ ਦਾ ਪੱਧਰ ਕੁੱਝ ਵਧਿਆ, ਪਰ ਇਸ ਵੇਲੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।ਦਲਵਿੰਦਰਜੀਤ ਸਿੰਘ ਨੇ ਡਰੇਨਜ਼ ਵਿਭਾਗ ਨੂੰ ਸਾਰੇ ਨਾਲਿਆਂ ਵਿੱਚ ਪਾਣੀ ਦੀ ਨਿਰਵਿਘਨ ਨਿਕਾਸੀ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਰੱਖਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਵੀ ਦਰਿਆ ਅਤੇ ਸੱਕੀ ਨਾਲੇ ਦੀ ਸਥਿਤੀ `ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਣਜੀਤ ਸਾਗਰ ਡੈਮ ਪ੍ਰਬੰਧਨ ਅਤੇ ਦਰਿਆ ਉਜ ਦੇ ਬੈਰਾਜ ਅਧਿਕਾਰੀਆਂ ਨਾਲ ਨਿਰੰਤਰ ਸੰਪਰਕ ਵਿੱਚ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਐਸ.ਡੀ.ਐਮ ਅਜਨਾਲਾ ਚਾਰੂਮਿਤਾ, ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ ਸਮੇਤ ਡਰੇਨਜ਼ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ- ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ …