ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਅੱਜ ਗੰਡਾ ਸਿੰਘ
ਵਾਲਾ, ਤੁੰਗ ਬਾਲਾ, ਪੰਚਾਇਤ ਬਾਬਾ ਦੀਪ ਸਿੰਘ ਅਤੇ ਪੰਚਾਇਤ ਦਯਾਨੰਦ ਨਗਰ ਵਿੱਚ 4 ਨਵੇਂ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ।
ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ 100 ਨਵੇਂ ਆਮ ਆਦਮੀ ਮੁਹੱਲਾ ਕਲੀਨਿਕ ਸ਼ੂਰੂ ਕੀਤੇ ਹਨ।ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 1000 ਤੋਂ ਵੱਧ ਆਮ ਆਦਮੀ ਮੁਹੱਲਾ ਕਲੀਨਿਕ ਚੱਲ ਰਹੇ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਮੁਹੱਲਾ ਕਲੀਨਿਕ ਜਨਤਾ ਨੂੰ ਮਿਆਰੀ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਉਨ੍ਹਾਂ ਨਾਗਰਿਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਰਿੰਟੂ ਨੇ ਕਿਹਾ ਕਿ ਉਨ੍ਹਾਂ ਨੂੰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਨਵੇਂ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ, ਇਲਾਕੇ ਦੇ ਵਸਨੀਕਾਂ ਨੂੰ ਹੁਣ ਆਪਣੇ ਘਰਾਂ ਦੇ ਨੇੜੇ ਮੁਫ਼ਤ ਅਤੇ ਗੁਣਵੱਤਾ ਵਾਲੀ ਸਿਹਤ ਸੰਭਾਲ ਦੀ ਪਹੁੰਚ ਹੋਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ “ਮਾਵਾ ਧੀਆਂ” ਸਤਕਾਰ ਯੋਜਨਾ ਲਈ ਫਾਰਮ ਉਨ੍ਹਾਂ ਦੇ ਦਫ਼ਤਰ ਵਿੱਚ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਨੀਲੇ ਰਾਸ਼ਨ ਕਾਰਡ ਨਹੀਂ ਹਨ, ਉਹ ਵੀ ਉਨ੍ਹਾਂ ਦੇ ਦਫ਼ਤਰ ਆ ਕੇ ਪ੍ਰਾਪਤ ਕਰ ਸਕਦੇ ਹਨ।ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਹਰ ਪਰਿਵਾਰ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨਾ ਸਿਰਫ਼ ਇੱਕ ਵਾਅਦਾ ਨਹੀਂ ਹੈ, ਸਗੋਂ ਆਮ ਆਦਮੀ ਪਾਰਟੀ ਦੇ ਜਨਤਕ ਸੇਵਾ ਪ੍ਰਤੀ ਸਮਰਪਣ ਦਾ ਜਿਉਂਦਾ ਜਾਗਦਾ ਸਬੂਤ ਹੈ।
ਇਸ ਮੌਕੇ ਰਿਤੇਸ਼ ਸ਼ਰਮਾ, ਵਾਰਡ ਇੰਚਾਰਜ ਵਿਸਾਖਾ ਸਿੰਘ, ਕ੍ਰਿਸ਼ਨ ਕੁਮਾਰ ਅਤੇ ਸਾਹਿਲ ਸਾਗਰ ਖੇਤਰ ਦੇ ਪ੍ਰਮੁੱਖ ਪਤਵੰਤੇ ਮੌਜ਼ੂਦ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media