Monday, August 24, 2026

ਜ਼ਿਲ੍ਹਾ ਅੰਮ੍ਰਿਤਸਰ ਵਿਖੇ 14 ਨਵੇਂ `ਆਮ ਆਦਮੀ ਕਲੀਨਿਕ` ਲੋਕਾਂ ਨੂੰ ਕੀਤੇ ਸਮਰਪਿਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਤਹਿਤ ਸਿਹਤ ਸੇਵਾਵਾਂ ਦਾ ਘੇਰਾ ਵਿਸ਼ਾਲ ਕਰਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ 14 ਨਵੇਂ `ਆਮ ਆਦਮੀ ਕਲੀਨਿਕ` ਸ਼ੁਰੂ ਕਰਕੇ ਲੋਕ ਅਰਪਣ ਕੀਤੇ ਗਏ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ 100 ਨਵੇਂ ਆਮ ਆਦਮੀ ਕਲੀਨਿਕਾਂ ਦੇ ਕੀਤੇ ਗਏ ਰਸਮੀ ਉਦਘਾਟਨ ਲੜੀ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੀ ਇਹ ਕਲੀਨਿਕ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੇ ਗਏ।
ਨਵੇਂ ਕਲੀਨਿਕਾਂ ਦਾ ਉਦਘਾਟਨ ਵੱਖ-ਵੱਖ ਥਾਵਾਂ `ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਮੈਡਮ ਜੀਵਨਜੋਤ ਕੌਰ ਅਤੇ ਹਲਕਾ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਵੱਲੋਂ ਕੀਤਾ ਗਿਆ।ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜਿਨ੍ਹਾਂ 14 ਮੁੱਖ ਸਥਾਨਾਂ `ਤੇ ਆਮ ਆਦਮੀ ਕਲੀਨਿਕ ਸ਼ੁਰੂ ਹੋਏ ਹਨ. ਉਨ੍ਹਾਂ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਆਰਿਆ ਸਮਾਜ ਮੰਦਰ, ਕੇਂਦਰੀ ਜੇਲ੍ਹ, ਕਾਂਗੜਾ ਕਲੋਨੀ, ਲੇਬਰ ਕਲੋਨੀ (ਖੰਡ ਵਾਲਾ), ਬਾਬਾ ਦੀਪ ਸਿੰਘ ਕਲੋਨੀ (ਨੰਗਲੀ), ਮੂਲੇ ਚੱਕ, ਨੇੜੇ ਆਰਿਆ ਸਮਾਜ ਸਕੂਲ, ਨਿਊ ਅੰਮ੍ਰਿਤਸਰ, ਸੰਤ ਚੰਨਨ ਸਿੰਘ ਕਲੋਨੀ, ਸਾਊਥ ਸਿਟੀ, ਸ਼੍ਰੀ ਗੁਰੂ ਹਰਗੋਬਿੰਦ ਸਟੇਡੀਅਮ (ਦਬੁਰਜ਼ੀ ਲਿੰਕ ਰੋਡ), ਵਾਰਡ ਨੰਬਰ 10 (ਗੰਡਾ ਸਿੰਘ ਵਾਲਾ), ਵਾਰਡ ਨੰਬਰ 12 (ਤੁੰਗ ਬਾਲਾ) ਸ਼ਾਮਿਲ ਸਨ।
ਵਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਮੈਡਮ ਜੀਵਨਜੋਤ ਕੌਰ ਅਤੇ ਹਲਕਾ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹਨਾਂ ਆਮ ਆਦਮੀ ਕਲੀਨਿਕ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਜਾਂਚ, ਜ਼ਰੂਰੀ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਤਲਵਾੜ, ਕੇਂਦਰੀ ਜੇਲ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਬਜੀਤ ਸਿੰਘ, ਜ਼ਿਲ੍ਹਾ ਹੈਲਥ ਅਫ਼ਸਰ ਡਾ. ਮਨਜੀਤ ਸਿੰਘ ਰਟੌਲ, ਸਹਾਇਕ ਸਿਵਲ ਸਰਜਨ ਡਾ. ਨਰੇਸ਼ ਕੁਮਾਰ, ਜ਼ਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਨੋਡਲ ਅਫ਼ਸਰ ਡਾ. ਵਨੀਤ ਕੌਰ, ਡਾ. ਪੰਕਜ਼ ਭੱਟੀ, ਡਾ. ਮਨਿੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਹੋਰ ਮੁਹਤਬਰ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …