Monday, July 27, 2026

ਰਿੰਟੂ ਨੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਸਕੂਲ ਬੈਗ ਅਤੇ ਵਰਦੀਆਂ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਸਕੂਲ ਆਫ਼ ਐਮੀਨੈਂਸ ਮਾਲ ਰੋਡ, ਸਕੂਲ ਆਫ਼ ਐਮੀਨੈਂਸ ਕਰਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ ਅਤੇ ਸਰਕਾਰੀ ਸਕੂਲ ਨੌਸ਼ਹਿਰਾ ਖੁਰਦ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ।ਕਰਮਜੀਤ ਸਿੰਘ ਰਿੰਟੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ ਅਤੇ ਵਾਅਦੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਕੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਣਾ ਹੈ।
ਕਰਮਜੀਤ ਸਿੰਘ ਰਿੰਟੂ ਨੇ ਮਾਲ ਰੋਡ ਸਕੂਲ ਦੇ ਵਿਦਿਆਰਥੀ ਟੀਆ ਨੂੰ ਸਨਮਾਨਿਤ ਕੀਤਾ, ਜਿਸ ਨੂੰ ਇਸਰੋ ਦੁਆਰਾ ੧੦੮ ਦੇਸ਼ਾਂ ਦੇ ਵਿਦਿਆਰਥੀਆਂ ਵਿੱਚੋਂ ਅੰਤਰਰਾਸ਼ਟਰੀ ਸ਼ਕਤੀ ਸੈਟੇਲਾਈਟ ਮਿਸ਼ਨ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨ ਲਈ ਚੁਣਿਆ ਗਿਆ ਸੀ।ਉਨ੍ਹਾਂ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਨੀਟ -੨੦੨੬ ਦੀ ਪ੍ਰੀਖਿਆ ਪਾਸ ਕੀਤੀ।ਕਰਮਜੀਤ ਰਿੰਟੂ ਨੇ ਕਿਹਾ ਕਿ ਜਿਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਪ੍ਰਾਪਤ ਕਰਕੇ ਆਪਣੇ ਸਕੂਲਾਂ ਅਤੇ ਪਰਿਵਾਰਾਂ ਦਾ ਨਾਮ ਰੌਸ਼ਨ ਕਰ ਰਹੇ ਹਨ, ਉਥੇ ਉਹ ਸਮਾਜ ਵਿੱਚ ਪ੍ਰਚਲਿਤ ਬੁਰਾਈਆਂ ਬਾਰੇ ਵੀ ਜਾਗਰੂਕਤਾ ਪੈਦਾ ਕਰ ਰਹੇ ਹਨ।ਉਨ੍ਹਾਂ ਸਕੂਲ ਸਟਾਫ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਦੀ ਵੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਅੰਮ੍ਰਿਤਸਰ, ਰਾਜੇਸ਼ ਖੰਨਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਅੰਮ੍ਰਿਤਸਰ, ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ, ਨਰਿੰਦਰ ਦੱਤਾ, ਹਲਕਾ ਉੱਤਰੀ ਕੋਆਰਡੀਨੇਟਰ (ਯੁਵਕ) ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਵੀ ਮੌਜ਼ੂਦ ਸੀ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …