ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ ੩੪ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ
ਸ਼ੁਰੂਆਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਦੇ ਮੁੱਖ ਦਫਤਰ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੇ ਆਰੰਭ ਨਾਲ ਹੋਈ।ਪਾਠ ਦੀ ਆਰੰਭਤਾ ਤੋਂ ਪਹਿਲਾਂ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਨੇ ਇਲਾਹੀ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਉਪਰੰਤ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਅਖੰਡ ਪਾਠ ਸੇਵਾ ਸੋਸਾਇਟੀ (ਰਜਿ.) ਅਤੇ ਪਿੰਗਲਵਾੜਾ ਸੰਸਥਾ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਸਹਿਤ ਸ੍ਰੀ ਸਹਿਜ ਪਾਠ ਦੀ ਆਰੰਭਤਾ ਕੀਤੀ ਗਈ।ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਪ੍ਰੋਗਰਾਮ ਸ੍ਰੀ ਸਹਿਜ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ ਹਨ ਅਤੇ ਹੁਣ ੩ ਅਗਸਤ ਨੂੰ ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਸਕੂਲਾਂ ਦੇ ਵਿਦਆਰਥੀਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਮੁੱਖ ਦਫਤਰ ਵਿਖੇ ਹੋਵੇਗਾ।੪ ਅਗਸਤ ਨੂੰ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ ੫ ਅਗਸਤ ਨੂੰ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸਮਾਪਤੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਕੀਤੀ ਜਾਵੇਗੀ।ਪਾਠ ਦੇ ਭੋਗ ਪਾਉਣ ਉਪਰੰਤ ਭਗਤ ਪੂਰਨ ਸਿੰਘ ਜੀ ਦੇ ਜੀਵਨ ਬਾਰੇ ਵਿਦਵਾਨਾਂ ਵੱਲੋਂ ਵਿਚਾਰਾਂ ਵੀ ਕੀਤੀਆਂ ਜਾਣਗੀਆਂ।
ਇਸ ਮੌਕੇ ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ, ਡਾ. ਨਿਰਮਲ ਸਿੰਘ, ਯੋਗੇਸ਼ ਸੂਰੀ, ਤਿਲਕ ਰਾਜ, ਹਰਪਾਲ ਸਿੰਘ. ਰਜਿੰਦਰ ਸਿੰਘ, ਗੁਰਨਾਇਬ ਸਿੰਘ, ਪ੍ਰਿੰਸੀਪਲ ਨਰੇਸ਼ ਕਾਲੀਆ, ਪ੍ਰਿੰਸੀਪਲ ਅਨੀਤਾ ਬੱਤਰਾ, ਪ੍ਰੋ. ਕੁਲਦੀਪ ਸਿੰਘ, ਡਾ. ਪ੍ਰਭਜੀਤ ਕੌਰ, ਸਕੂਲਾਂ ਦਾ ਸਟਾਫ ਅਤੇ ਿਵਦਆਰਥੀ, ਵੱਖ-ਵੱਖ ਹੋਸਟਲਾਂ ਅਤੇ ਵਾਰਡਾਂ ਇੰਚਾਰਜ਼ ਆਦਿ ਹਾਜ਼ਰ ਸਨ।ਸੰਗਤਾਂ ਨੂੰ ਲੰੰਗਰ ਵੀ ਛਕਾਇਆ ਗਿਆ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media