ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਆਪਣੇ
ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਸਭ ਤੋਂ ਪਹਿਲਾਂ ਸ੍ਰੀ ਕਾਨੂੰਨਗੋ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕੀਤੇ।ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਪ੍ਰਿਯੰਕ ਕਾਨੂੰਨਗੋ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਤੋਂ ਬਾਅਦ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।ਉਨ੍ਹਾਂ ਨੇ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਕਮਿਸ਼ਨ ਲਗਾਤਾਰ ਕਾਰਜ਼ ਕਰ ਰਿਹਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media