Wednesday, July 29, 2026

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ ਰਸਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇੱਕ ਸਪੈਸ਼ਲ ਮੁਹਿੰਮ ਚਲਾਈ ਗਈ, ਜਿਸ ਦੀ ਅਗਵਾਈ ਡਿਪਟੀ ਡਾਇਰੈਕਟਰ ਡੈਂਟਲ ਡਾਮ ਜਗਜੋਤ ਕੌਰ ਅਤੇ ਜਿਲਾ ਸਿਹਤ ਅਫਸਰ ਡਾ. ਮਨਜੀਤ ਸਿੰਘ ਰਟੌਲ ਸਿੰਘ ਵੱਲੋਂ ਕੀਤੀ ਗਈ।ਇਸ ਮੁਹਿੰਮ ਦੌਰਾਨ ਦੋ ਟੀਮਾਂ ਦਾ ਗਠਨ ਕੀਤਾ ਗਿਆ।ਇਹਨਾਂ ਟੀਮਾਂ ਵਿੱਚ ਜ਼ਿਲ੍ਹਾ ਐਮ.ਆਈ.ਓ ਅਮਰਦੀਪ ਸਿੰਘ, ਡਾ. ਭਰਤ ਮਹਾਜਨ ਜਿਲ੍ਹਾ ਲੈਸੇਂਸਇੰਗ ਅਥਾਰਟੀ ਹੁਸ਼ਿਆਪੁਰ, ਡਰੱਗ ਇੰਸੈਕਟਰ ਗੁਰਦਾਸਪੁਰ ਅਮਰਪਾਲ ਮੱਲ੍ਹੀ, ਡਰੱਗ ਇੰਸਪੈਕਟਰ ਹੁਸ਼ਿਆਰਪੁਰ ਮਨਪ੍ਰੀਤ ਸਿੰਘ, ਡਰੱਗ ਇੰਸਪੈਕਟਰ ਰੋਹਿਤ ਸ਼ਰਮਾ, ਡਰੱਗ ਇੰਸਪੈਕਟਰ ਗੁਰਦੀਪ ਸਿੰਘ, ਫੂਡ ਸੇਫਟੀ ਅਫਸਰ ਸਤਨਾਮ ਸਿੰਘ, ਅਮਨਦੀਪ ਸਿੰਘ, ਸਿਮਰਨਜੀਤ ਸਿੰਘ,  ਐਸ.ਆਈ ਪਰਮਜੀਤ ਸਿੰਘ, ਰਜਿੰਦਰ ਸਿੰਘ, ਮਪਹਵ(ਮ) ਰਾਜੇਸ਼ ਕੁਮਾਰ, ਦੀਪਕ  ਕੁਮਾਰ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ।
ਇਹਨਾਂ ਟੀਮਾਂ ਵੱਲੋਂ ਰਣਜੀਤ ਐਵਨਿਊ ਬੀ ਬਲਾਕ, ਸਰਕੂਲਰ ਰੋਡ, ਬਟਾਲਾ ਰੋਡ, ਨਮਕ ਮੰਡੀ ਆਦੀ ਦੇ ਇਲਾਕਿਆਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ੧੫ ਲੋਕਾਂ ਦੇ ਚਲਾਨ ਕੱਟੇ ਗਏ।ਜਿਲ੍ਹਾ ਤੰਬਾਕੂ ਕੰਟਰੋਲ ਅਫਸਰ ਕਮ ਡੀ.ਡੀ.ਐਚ.ਓ ਡਾ. ਜਗਜੋਤ ਕੌਰ  ਨੇ ਕਿਹਾ ਜਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਲਈ ਅੱਜ ਵਿਭਾਗ ਵੱਲੋ ਦੋ ਟੀਮਾਂ ਦਾ ਗਠਨ ਕੀਤਾ ਗਿਆ ਹੈ ਇਹਨਾਂ ਟੀਮਾਂ ਵੱਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲੇ ਤੰਬਾਕੂ ਨੋਸ਼ੀ ਤੰਬਾਕੂ ਨੋਸ਼ੀ ਕਰਨ ਵਾਲੇ ੧੫ ਲੋਕਾਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਹਨ। ਉਹਨਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।ਇਥੇ ਇਹ ਦੱਸਣਯੋਗ ਹੈ ਕਿ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪ੍ਰੋਡਕਟ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਿਤ ਮਾਪਦੰਡ ਅਨੁਸਾਰ ਇਕ  ਨਿਰਧਾਰਤ ਫੋਟੋ ਅਤੇ ਉਸ ਉਪਰ *ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ*, ਲਿਖਿਆ ਜਾਣਾ ਲਾਜ਼ਮੀਂ ਹੈ।ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ।ਇਸ ਤੋਂ ਇਲਾਵਾ ਖੁੱਲੀ ਸਿਗਟਰਟ ਵੇਚਣਾ ਅਤੇ ਪਬਲਿਕ ਪਲੇਸ ‘ਤੇ ਤੰਬਾਕੂਨੋਸ਼ੀ ਕਰਨਾ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।ਇਸ ਇਸ ਦੇ ਨਾਲ ਹੀ ਵਿਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪ੍ਰੋਡਕਟ ਵੇਚਣਾ ਕਾਨੂੰਨਨ ਅਪਰਾਧ ਹੈ।

Check Also

ਸਿੱਖਿਆ ਖੇਤਰ ‘ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ, ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ – ਹਰਭਜਨ ਸਿੰਘ ਈ.ਟੀ.ਓ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …