Wednesday, August 19, 2026

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਗਠਿਤ ਕਮੇਟੀ ਨੇ ਅੱਜ ਮਿਲਕ ਪਲਾਂਟ ਵੇਰਕਾ ਦਾ ਦੌਰਾ ਕਰਕੇ ਮਿਲਕ ਪਲਾਂਟ ਦੀ ਕਾਰਜਪ੍ਰਣਾਲੀ, ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਅਤੇ ਪ੍ਰੋਸੈਸਿੰਗ ਪ੍ਰਣਾਲੀ ਦਾ ਜਾਇਜ਼ਾ ਲਿਆ।
ਕਮੇਟੀ ਦੀ ਅਗਵਾਈ ਚੇਅਰਮੈਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਕੀਤੀ।ਉਨ੍ਹਾਂ ਨਾਲ ਕਮੇਟੀ ਮੈਂਬਰ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਫੌਜਾ ਸਿੰਘ ਅਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੀ ਮੌਜੂਦ ਸਨ। ਮਿਲਕ ਪਲਾਂਟ ਯੂਨੀਅਨ ਅੰਮ੍ਰਿਤਸਰ ਦੇ ਚੇਅਰਮੈਨ ਭੁਪਿੰਦਰ ਸਿੰਘ ਰੰਧਾਵਾ, ਵਾਈਸ ਚੇਅਰਮੈਨ ਭੁਪਿੰਦਰ ਸਿੰਘ ਅਤੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਕਮੇਟੀ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਮਿਲਕ ਪਲਾਂਟ ਵੇਰਕਾ ਦੇ ਜਨਰਲ ਮੈਨੇਜਰ ਅਨਿਮੇਸ਼ ਪ੍ਰਮਾਣਿਕ ਅਤੇ ਮਿਲਕਫੈਡ ਪੰਜਾਬ ਦੇ ਨੁਮਾਇੰਦੇ ਗੁਰਦੇਵ ਸਿੰਘ ਸੰਧੂ ਨੇ ਕਮੇਟੀ ਨੂੰ ਡੇਅਰੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ।ਉਨ੍ਹਾਂ ਕਮੇਟੀ ਨੂੰ ਦੁੱਧ ਅਤੇ ਦੁੱਧ ਉਤਪਾਦਾਂ ਦੀ ਕੁਆਲਟੀ ਚੈਕਿੰਗ, ਗੁਣਵੱਤਾ ਨਿਯੰਤਰਣ ਅਤੇ ਆਧੁਨਿਕ ਪ੍ਰੋਸੈਸਿੰਗ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਕਮੇਟੀ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮਿਲਕਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ (ਆਈ.ਏ.ਐੱਸ) ਦੇ ਯਤਨਾਂ ਸਦਕਾ ਵੇਰਕਾ ਅੰਮ੍ਰਿਤਸਰ ਡੇਅਰੀ ਵਿਖੇ ੨.੩੫ ਐੱਲ.ਐੱਲ.ਪੀ.ਡੀ ਫਰਮੈਂਟਡ ਡੇਅਰੀ ਐਂਡ ਅਦਰ ਪ੍ਰੋਡਕਟਸ ਡੇਅਰੀ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਇਸ ਅਤਿ-ਆਧੁਨਿਕ ਪ੍ਰੋਜੈਕਟ ਨਾਲ ਡੇਅਰੀ ਦੀ ਉਤਪਾਦਨ ਸਮਰੱਥਾ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿੱਚ ਹੋਰ ਵਾਧਾ ਹੋਵੇਗਾ ਅਤੇ ਦੁੱਧ ਉਤਪਾਦਕ ਕਿਸਾਨਾਂ ਨੂੰ ਵੀ ਇਸ ਦਾ ਸਿੱਧਾ ਲਾਭ ਮਿਲੇਗਾ।
ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਬੋਰਡ ਆਫ਼ ਡਾਇਰੈਕਟਰਜ਼ ਅਮਨਦੀਪ ਸਿੰਘ, ਗੁਰਮੁੱਖ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਹਰਭਜਨ ਸਿੰਘ, ਮਿਲਕਫੈਡ ਪੰਜਾਬ ਦੇ ਨੁਮਾਇੰਦੇ ਗੁਰਦੇਵ ਸਿੰਘ ਸੰਧੂ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …