Saturday, October 3, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਗਈ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।
ਬੀਤੀ ਸ਼ਾਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰੱਖ ਦੇਵੀਦਾਸ, ਛੀਨਾ ਪੱਟੀ, ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ, ਬੁੱਢਾ ਥੇਹ ਅਤੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਭੋਮਾ ਅਤੇ ਵਡਾਲਾ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ੱਤੇ ਅਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਗਈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਹ ਦਸਤਾਵੇਜ਼ੀ ਫਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਮਿਹਨਤ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।30  ਮਿੰਟ ਦੀ ਇਸ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਦਰਸ਼ਕਾਂ ‘ਤੇ ਡੂੰਘਾ ਪ੍ਰਭਾਵ ਛੱਡਿਆ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਆਈ.ਏ.ਐੱਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਰਹੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …