Friday, September 11, 2026

ਪੰਜਾਬ ਦੇ ਸਰਕਾਰੀ ਸਕੂਲ ਉੱਚਤਮ ਪੱਧਰ ‘ਤੇ ਪਹੁੰਚੇ – ਵਿਧਾਇਕ ਡਾ. ਅਜੈ ਗੁਪਤਾ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੈ ਗੁਪਤਾ ਨੇ ਹਲਕੇ ਦੇ ਚਾਰ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੈਗ ਅਤੇ ਵਰਦੀਆਂ ਵੰਡੀਆਂ।ਡਾ. ਗੁਪਤਾ ਨੇ ਸੀਨੀਅਰ ਸੈਕੰਡਰੀ ਸਕੂਲ ਡੈਮਗੰਜ, ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ, ਸੀਨੀਅਰ ਸੈਕੰਡਰੀ ਸਕੂਲ ਕਟੜਾ ਸਫੇਦ ਅਤੇ ਸੀਨੀਅਰ ਸੈਕੰਡਰੀ ਸਕੂਲ ਨਵਾਂਕੋਟ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਹਨ।
ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਦੀ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਉੱਚਤਮ ਪੱਧਰ ‘ਤੇ ਪਹੁੰਚ ਗਏ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਪ੍ਰਬੰਧਨ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਸ਼ਾਨਦਾਰ ਨਤੀਜੇ ਮਿਲ ਰਹੇ ਹਨ।
ਇਸ ਮੌਕੇ ਡੈਮ ਗੰਜ ਸਕੂਲ ਪ੍ਰਿੰਸੀਪਲ ਸੁਨੀਤਾ ਗੁਪਤਾ, ਕਟੜਾ ਕਰਮ ਸਿੰਘ ਸਕੂਲ ਦੀ ਪ੍ਰਿੰਸੀਪਲ ਲਵਲੀਨ ਸ਼ਰਮਾ, ਕਟੜਾ ਸਫੇਦ ਪ੍ਰਿੰਸੀਪਲ ਸੁਨੀਲ ਕੁਮਾਰ ਅਤੇ ਨਵਾਕੋਟ ਸਕੂਲ ਦੀ ਪ੍ਰਿੰਸੀਪਲ ਨਵਦੀਪ ਕੌਰ ਗਿੱਲ ਸਮੇਤ ਸਕੂਲ ਦੇ ਅਧਿਆਪਕ ਅਤੇ ਸਟਾਫ਼, ਕੇਂਦਰੀ ਵਿਧਾਨ ਸਭਾ ਹਲਕਾ ਸਿੱਖਿਆ ਕੋਆਰਡੀਨੇਟਰ ਵਿਸ਼ਵਾ ਭੱਟੀ, ਬਾਬਾ ਸਲੀਮ, ਮਨਜੀਤ ਸਿੰਘ, ਬਲਦੇਵ, ਚਰਨਜੀਤ ਸਿੰਘ ਨਿਸ਼ਾਨ ਸਿੰਘ, ਰਾਹੁਲ ਸੇਠੀ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …