Monday, September 21, 2026

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ
ਰਈਆ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਸੰਜੀਵ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਹਲਕਾ ਵਿਧਾਇਕ ਦਲਬੀਰ ਸਿੰਘ  ਟੋਂਗ ਦੀ ਰਹਿਨੁਮਾਈ ਵਿੱਚ ਸੰਪਨ ਹੋਈ।ਮੀਟਿੰਗ ਦੌਰਾਨ ਨਗਰ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਮੂਹ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।ਕੁੱਲ ੧ ਕਰੋੜ ੬ ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਦਿੱਤੀ ਗਈ, ਜਿਸ ਨਾਲ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਮੀਟਿੰਗ ਵਿੱਚ ਵਾਰਡ ਨੰਬਰ 1 ਤੋਂ ਜਸਬੀਰ ਕੌਰ, ਵਾਰਡ ਨੰਬਰ 2 ਤੋਂ ਸਰਬਜੀਤ ਮਾਨ, ਵਾਰਡ ਨੰਬਰ 3 ਤੋਂ ਅਮਰਵੀਰ ਸਿੰਘ ਆਜ਼ਾਦ, ਵਾਰਡ ਨੰਬਰ 4 ਤੋਂ ਸੰਜੀਵ ਭੰਡਾਰੀ, ਵਾਰਡ ਨੰਬਰ 6 ਤੋਂ ਸਰਬਜੀਤ ਸਿੰਘ, ਵਾਰਡ ਨੰਬਰ 9 ਤੋਂ ਜੋਤੀ ਬਾਲਾ, ਵਾਰਡ ਨੰਬਰ 10 ਤੋਂ ਸੁਖਦੇਵ ਸਿੰਘ ਪੱਡਾ, ਵਾਰਡ ਨੰਬਰ 11 ਤੋਂ ਰਿੰਪੀ ਭੰਡਾਰੀ, ਵਾਰਡ ਨੰਬਰ 12 ਤੋਂ ਵਿਸ਼ਾਲ ਮੰਨਣ ਅਤੇ ਵਾਰਡ ਨੰਬਰ 13 ਤੋਂ ਸਰਬਜੀਤ ਕੌਰ ਸਮੇਤ ਸਮੂਹ ਕੌਂਸਲਰ ਹਾਜ਼ਰ ਰਹੇ।ਇਸ ਤੋਂ ਇਲਾਵਾ ਗਗਨਦੀਪ ਸ਼ਰਮਾ (ਪੀ.ਏ., ਕਰਮਜੀਤ ਮਾਨ, ਬਲਾਕ ਸੰਮਤੀ ਚੇਅਰਮੈਨ ਯੋਗਵੀਰ ਜੋਗੀ ਅਤੇ ਨਗਰ ਪੰਚਾਇਤ ਦਾ ਸਮੂਹ ਸਟਾਫ ਵੀ ਮੀਟਿੰਗ ਵਿੱਚ ਮੌਜ਼ੂਦ ਰਿਹਾ।
ਮੀਟਿੰਗ ਦੌਰਾਨ ਨਗਰ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …