ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ
ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰੰਮ ਤੇਜ਼ੀ ਨਾਲ ਜਾਰੀ ਹੈ।ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੁਟੇ ਲਗਾਏ ਜਾ ਰਹੇ ਹਨ।
ਡਿਪਟੀ ਕਮਸ਼ਿਨਰ ਨੇ ਦੱਸਿਆ ਕਿ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ।
ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ।
ਡਿਪਟੀ ਕਮਸ਼ਿਨਰ ਨੇ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media