Monday, August 24, 2026

ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਦਾ ਸੇਵਾ ਮੁਕਤ ਹੋਣ ‘ਤੇ ਸਨਮਾਨ

ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ, ਹਰਪਾਲ ਸਿੰਘ ਜੱਲਾ, ਭਾਈ ਮਨਜੀਤ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਵਿੰਦਰ ਸਿੰਘ ਖੈਰਾਬਾਦ ਨੇ ਆਪਣੇ ਜ਼ਿੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।ਉਨ੍ਹਾਂ ਸੇਵਾ ਮੁਕਤ ਹੋਏ ਖੈਰਾਬਾਦ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਹਰਪਾਲ ਸਿੰਘ ਜੱਲਾ, ਭਾਈ ਮਨਜੀਤ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ, ਚੀਫ ਜਗਦੀਸ਼ ਸਿੰਘ ਬੁੱਟਰ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਸਾਬਕਾ ਮੈਨੇਜਰ ਬਲਦੇਵ ਸਿੰਘ ਖੈਰਾਬਾਦ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜ਼ੂਦ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …