Saturday, August 15, 2026

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ,2 ਅਗਸਤ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜਲਿਆਂਵਾਲਾ ਬਾਗ ਦੇ ਬਾਹਰ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ।ਐਸਡੀਐਮ ਅੰਮ੍ਰਿਤਸਰ-1 ਸ਼੍ਰੀਮਤੀ ਅਲਕਾ ਕਾਲੀਆ ਨੇ ਜਲਿਆਂਵਾਲਾ ਬਾਗ ਸ਼ਹੀਦੀ ਸਮਾਰਕ ਦੇ ਸੈਕਟਰੀ ਮੁਖਰਜੀ ਨਾਲ ਮਿਲ ਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੀਮਤੀ ਅਲਕਾ ਕਾਲੀਆ ਨੇ ਕਿਹਾ ਕਿ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦੇਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੀ ਬੇਮਿਸਾਲ ਸ਼ਹਾਦਤ ਭਾਰਤੀ ਇਤਿਹਾਸ ਦਾ ਸੁਨਹਿਰੀ ਅਧਿਆਏ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ, ਅਣਖ ਅਤੇ ਸਵੈ-ਮਾਣ ਲਈ ਦਿੱਤੀ ਗਈ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ।
ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦਾ ਜੀਵਨ ਅਤੇ ਉਨ੍ਹਾਂ ਦਾ ਬਲੀਦਾਨ ਸਾਨੂੰ ਦੇਸ਼ ਭਗਤੀ, ਸਮਰਪਣ ਅਤੇ ਨਿਆਂ ਲਈ ਡਟ ਕੇ ਖੜ੍ਹਨ ਦੀ ਪ੍ਰੇਰਨਾ ਦਿੰਦਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵੀ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਕੋਟਿ-ਕੋਟਿ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣ ਦਾ ਸੰਕਲਪ ਦੁਹਰਾਇਆ ਗਿਆ।
ਇਸ ਮੌਕੇ ਜਲਿਆਂਵਾਲਾ ਬਾਗ ਸ਼ਹੀਦੀ ਸਮਾਰਕ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …