Saturday, August 22, 2026

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਅੰਮ੍ਰਿਤਸਰ ਵਿਖੇ ਅੱਜ ਟਰਬਨੇਟਰ ਗਰੁੱਪ ਦੇ ਪ੍ਰਧਾਨ ਜਗਦੀਪ ਸਿੰਘ ਪੁਰੀ ਦੀ ਅਗਵਾਈ ਹੇਠ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸ਼ਹੀਦ ਊਧਮ ਸਿੰਘ ਜੀ ਨੂੰ ਭਾਵਪੂਰਵਕ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੀ ਤਸਵੀਰ ‘ਤੇ ਫੁੱਲਾਂ ਦੇ ਹਾਰ ਅਰਪਿਤ ਕੀਤੇ ਗਏ।ਸਮਾਗਮ ਦੌਰਾਨ ਯਤੀਮਖ਼ਾਨਾ ਦੇ ਬੱਚਿਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਨੂੰ ਸਮਰਪਿਤ ਕਵਿਤਾਵਾਂ ਅਤੇ ਦੇਸ਼-ਭਗਤੀ ਭਰਪੂਰ ਪੇਸ਼ਕਾਰੀਆਂ ਰਾਹੀਂ ਸ਼ਰਧਾਂਜਲੀ ਭੇਂਟ ਕੀਤੀ ਗਈ। ਹਾਜ਼ਰ ਮਹਿਮਾਨਾਂ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।
ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਨੇ ਸਾਲ 1907 ਤੋਂ  1919 ਤੱਕ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿੱਚ ਰਹਿ ਕੇ ਸਿੱਖਿਆ ਪ੍ਰਾਪਤ ਕੀਤੀ ਸੀ।ਉਨ੍ਹਾਂ ਨੇ ਸ਼ਹੀਦਾਂ ਦੇ ਜੀਵਨ ਅਤੇ ਕੁਰਬਾਨੀਆਂ ਨਾਲ ਜੁੜੇ ਇਤਿਹਾਸਕ ਤੱਥ ਸਾਂਝੇ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਦੇਸ਼ ਅਤੇ ਸਮਾਜ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦਿਆਂ ਮਹਿਮਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਵੱਡਿਆਂ ਦੀ ਯਾਦ ਵਿੱਚ ਬੂਟੇ ਵੀ ਲਗਾਏ ਗਏ। ਟਰਬਨੇਟਰ ਗਰੁੱਪ ਦੇ ਮੈਂਬਰਾਂ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਸਿਹਤ ਸੰਭਾਲ ਅਤੇ ਸਿੱਖੀ ਸਰੂਪ ਪ੍ਰਤੀ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਹੈ।
ਇਸ ਮੌਕੇ ਟਰਬਨੇਟਰ ਗਰੁੱਪ ਅੰਮ੍ਰਿਤਸਰ ਦੇ ਮੈਂਬਰ ਤਜਿੰਦਰਪਾਲ ਸਿੰਘ ਸੰਧੂ (ਸੇਵਾਮੁਕਤ ਏ.ਡੀ.ਸੀ), ਸੁਖਮਿੰਦਰ ਸਿੰਘ (ਐਕਸੀਅਨ),. ਕੁਲਵੰਤ ਸਿੰਘ,. ਸੁਖਦੇਵ ਸਿੰਘ, ਕਾਬਲ ਸਿੰਘ, ਜਗਵੀਰ ਸਿੰਘ ਚੀਮਾ (ਸਾਬਕਾ ਫ਼ੌਜੀ), ਨਵਤੇਜ ਸਿੰਘ, ਭੁਪਿੰਦਰ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ (ਸਾਬਕਾ ਸਕੱਤਰ, ਐਸ.ਜੀ.ਪੀ.ਸ), ਹਰਮਿੰਦਰ ਸਿੰਘ (ਸਾਬਕਾ ਚੀਫ਼ ਇੰਜੀਨੀਅਰ, ਜੀ.ਐਨ.ਡੀ.ਯੂ), ਮਨਦੀਪ ਸਿੰਘ, ਸ਼ਹੀਦ ਊਧਮ ਸਿੰਘ ਮੈਮੋਰੀਅਲ ਸਕੂਲ ਦੇ ਪ੍ਰਿੰਸੀਪਲ ਦਵਿੰਦਰ ਸਿੰਘ, ਯਤੀਮਖ਼ਾਨਾ ਦੇ ਪ੍ਰਬੰਧਕ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …