ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਭੰਡਾਰੀ ਪੁਲ ‘ਤੇ ਵਾਲਮੀਕਿ ਭਾਈਚਾਰੇ ਦੇ
ਆਗੂਆਂ ਨਾਲ ਮੁਲਾਕਾਤ ਕੀਤੀ।ਭਾਈਚਾਰੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਡਾ. ਅਜੇ ਗੁਪਤਾ ਨੂੰ ਮੰਗ ਪੱਤਰ ਸੌਂਪਿਆ।ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ। ਇਹ ਸਾਰੀਆਂ ਮੰਗਾਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਚਾਰ-ਵਟਾਂਦਰੇ ਰਾਹੀਂ ਪੇਸ਼ ਕੀਤੀਆਂ ਜਾਣਗੀਆਂ।ਉਨ੍ਹਾਂ ਭਰੋਸਾ ਦਿੱਤਾ ਕਿ ਵਾਲਮੀਕਿ ਭਾਈਚਾਰੇ ਦੀਆਂ ਇਨ੍ਹਾਂ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਸਫਾਈ ਕਰਮਚਾਰੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਨਾਲ ਡਟ ਕੇ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਕਿ ਆਊਟਸੋਰਸ ਕੀਤੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਠੇਕਾ ਅਧਾਰਿਤ ਰੁਜ਼ਗਾਰ ਅਤੇ ਠੇਕਾ ਅਧਾਰਿਤ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਸਥਾਈ ਰੁਜ਼ਗਾਰ ਦਿੱਤਾ ਜਾਵੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media