ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ
ਡੀ.ਬੀ.ਈ.ਈ ਅੰਮ੍ਰਿਤਸਰ ਨੇ ਕਿਹਾ ਹੈ ਕਿ 5 ਅਗਸਤ 2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ ਜਮੀਨੀ ਮੰਜਿਲ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ ਬੈਂਕ, ਇਕਉਚੁਆਇਸ ਸ਼ਰਾਇਆ ਐਡਵਾਈਸਰ ਪ੍ਰਾਈਵੇਟ ਲਿਮਟਿਡ, ਡੀ-ਮਾਰਟ, ਮਨੀਪਾਲ ਸਿਗਨਾ ਹੈਲਥ ਇੰਸ਼ੋਰੈਂਸ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਸੈਲਜ ਐਂਡ ਮਾਰਕੀਟਿੰਗ ਰਿਲੇਸ਼ਨਸ਼ਿਪ ਪ੍ਰੋਗਰਾਮ, ਏਰੀਆ ਮੈਨੇਜਰ, ਬ੍ਰਾਂਚ ਮੈਨੇਜਰ, ਫੀਲਡ ਅਫਸਰ, ਪੈਕਰਜ਼, ਗੋਦਾਮ ਅਸੀਸਟੈਂਟ, ਇੰਸ਼ੋਰੈਂਸ ਅਡਵਾਈਸਰ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:00 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915799068 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media