Friday, August 28, 2026

ਹਲਕਾ ਪੱਛਮੀ ‘ਚ 2022 ਤੋਂ ਹੁਣ ਤੱਕ ਕਰੀਬ 23 ਕਰੋੜ ਨਾਲ ਸੀਵਰੇਜ਼ ਪਾਈਪਾਂ ਬਦਲਣ ਦਾ ਕੰਮ ਹੋਇਆ – ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ)) – ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ ਸਾਲ 2022  ਤੋਂ ਹੁਣ ਤੱਕ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 23 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀਆਂ ਸੀਵਰੇਜ ਪਾਈਪਾਂ ਨੂੰ ਬਦਲਣ ਦਾ ਕੰਮ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦਾ ਕੰਮ ਵੀ ਅਗਲੇ 20  ਦਿਨਾਂ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।ਵਿਧਾਨ ਸਭਾ ਵਿੱਚ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਦੇ ਕਈ ਇਲਾਕਿਆਂ ਵਿੱਚ ੫੦ ਸਾਲ ਤੋਂ ਵੀ ਪੁਰਾਣੀਆਂ ਸੀਵਰੇਜ ਪਾਈਪਾਂ ਹੋਣ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੋਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਨਿਊ ਮਾਡਲ ਟਾਊਨ, ਗੁਰੂ ਨਾਨਕ ਪੁਰਾ, ਗੁਰੂ ਕੀ ਵਡਾਲੀ, ਗੁਮਟਾਲਾ ਅਤੇ ਛੋਟਾ ਹਰੀਪੁਰਾ ਸਮੇਤ ਕਈ ਇਲਾਕਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਧਦੀ ਅਬਾਦੀ ਅਤੇ ਛੋਟੇ ਵਿਆਸ ਵਾਲੀਆਂ ਪੁਰਾਣੀਆਂ ਸੀਵਰੇਜ ਲਾਈਨਾਂ ਕਾਰਨ ਅਕਸਰ ਸੀਵਰੇਜ ਜਾਮ ਹੋ ਜਾਂਦਾ ਹੈ।ਉਨ੍ਹਾਂ ਇਨ੍ਹਾਂ ਖੇਤਰਾਂ ਵਿੱਚ ਨਵੀਆਂ ਅਤੇ ਵੱਡੇ ਵਿਆਸ ਵਾਲੀਆਂ ਸੀਵਰੇਜ ਲਾਈਨਾਂ ਵਿਛਾਉਣ ਸਬੰਧੀ ਸਰਕਾਰ ਦੀ ਯੋਜਨਾ ਬਾਰੇ ਜਾਣਕਾਰੀ ਮੰਗੀ।
ਇਸ ਦੇ ਜਵਾਬ ਵਿੱਚ ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਅੰਮ੍ਰਿਤਸਰ ਪੱਛਮੀ ਹਲਕੇ ਵਿੱਚ ਸੀਵਰੇਜ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਕਰੀਬ 23 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਲਾਈਨਾਂ ਬਦਲਣ ਦਾ ਕੰਮ ਅੰਤਿਮ ਪੜਾਅ ਵਿੱਚ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ਮਾਨ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਲਗਭਗ 1400 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਡੀ-ਸਿਲਟਿੰਗ (ਸਫਾਈ) ਕਰਵਾਈ ਗਈ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …