Tuesday, September 15, 2026

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ ਵੱਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ।ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਰਾਜੇਸ਼ ਕੁਮਾਰ ਬੈਂਸ ਮਾਰਕੀਟਿੰਗ ਮੈਨੇਜਰ ਅਭੀਜੀਤ ਰੰਜਨ, ਬ੍ਰਾਚ ਮੈਨੇਜਰ ਵਿਕਰਮਜੀਤ ਸਿੰਘ, ਬ੍ਰਾਚ ਆਫੀਸਰ ਕੇਸ਼ਵ ਸਿੰਘ ਸਿੰਗਲਾ, ਗੁਰਮੁੱਖ ਸਿੰਘ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਓ.ਐਸ.ਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ।ਅੱਜ ਬੈਂਕ ਆਫ਼ ਇੰਡੀਆ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦੀ ਸਹੂਲਤ ਲਈ 12 ਵਾਟਰ ਕੂਲਰ ਭੇਟ ਕੀਤੇ ਹਨ।ਇਸੇ ਦੌਰਾਨ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਰਾਜੇਸ਼ ਕੁਮਾਰ ਬੈਂਸ ਨੇ ਕਿਹਾ ਕਿ ਬੈਂਕ ਆਫ਼ ਇੰਡੀਆਂ ਦੇ ਅਧਿਕਾਰੀਆਂ ਵੱਲੋਂ ਅੱਜ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬੈਂਕ ਕਰਮਚਾਰੀਆਂ ‘ਤੇ ਇਸੇ ਤਰ੍ਹਾਂ ਆਪਣੀ ਰਹਿਮਤ ਬਣਾਈ ਰੱਖਣ ਅਤੇ ਸੰਗਤਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਅਜ਼ਾਦ ਦੀਪ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਅਤੇ ਬੈਂਕ ਦੇ ਅਧਿਕਾਰੀ ਤੇ ਹੋਰ ਮੌਜ਼ੂਦ ਸਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …