Tuesday, November 24, 2026

ਉਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ‘ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜ਼ਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ ਪਰਮਿੰਦਰ ਸਿੰਘ ਨੇ ਹਮੇਸ਼ਾਂ ਵੱਡਾ ਸਹਿਯੋਗ ਕੀਤਾ ਹੈ।ਉਨ੍ਹਾਂ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ।
ਪਰਮਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ।ਉਨ੍ਹਾਂ ਸਤਿਗੁਰਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਗਗਨਦੀਪ ਸਿੰਘ ਤੇ ਹੋਰ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …