ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ
ਸੀਵਰੇਜ਼ ਸਮੱਸਿਆ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਇੱਕ ਖੇਤਰ ਕਿਸ਼ਨਕੋਟ ਦੇ ਵਸਨੀਕਾਂ ਨੂੰ ਸੀਵਰੇਜ ਸਮੱਸਿਆ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਨਗਰ ਨਿਗਮ ਕਮਿਸ਼ਨਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਇਸ ਮੁੱਦੇ ਨੂੰ ਹੱਲ ਕਰਨ ਲਈ ਮੌਕੇ ‘ਤੇ ਗਏ ਸਨ, ਪਰ ਕੋਈ ਸਥਾਈ ਹੱਲ ਨਹੀਂ ਲੱਭਿਆ ਗਿਆ।ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਲੋੜ ਹੈ।
ਵਿਧਾਇਕ ਡਾ. ਅਜੇ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕੈਰੋ ਮਾਰਕੀਟ ਮਲਟੀ-ਸਟੋਰੀ ਆਟੋਮੇਟਿਡ ਮਾਡਰਨ ਕਾਰ ਪਾਰਕਿੰਗ ਸਟੈਂਡ ਪ੍ਰੋਜੈਕਟ ਦਾ ਮੁੱਦਾ ਵੀ ਉਠਾਇਆ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਕੈਰੋਂ ਮਾਰਕੀਟ ਪਾਰਕਿੰਗ ਸਟੈਂਡ ਇੱਕ ਪੰਜ ਮੰਜ਼ਿਲਾ (ਇੱਕ ਬੇਸਮੈਂਟ ਅਤੇ ਚਾਰ ਮੰਜ਼ਿਲਾ) ਕਾਰ ਪਾਰਕਿੰਗ ਹੈ ਜਿਸ ਦੀ ਸਮਰੱਥਾ 325 ਕਾਰਾਂ ਅਤੇ 70 ਦੋਪਹੀਆ ਵਾਹਨਾਂ ਲਈ ਹੈ।ਇਸ ਪਾਰਕਿੰਗ ਸਟੈਂਡ ਦੀ ਉਸਾਰੀ ਦਾ ਕੰਮ ਅਪ੍ਰੈਲ 2023 ਵਿੱਚ ਸ਼ੁਰੂ ਹੋਇਆ ਸੀ।ਇਹ ਪ੍ਰੋਜੈਕਟ 21 ਮਹੀਨਿਆਂ ਦੇ ਅੰਦਰ ਪੂਰਾ ਹੋਣਾ ਸੀ, ਪਰ ਇਸ ਦਾ ਨਿਰਮਾਣ ਅਜੇ ਵੀ ਅਧੂਰਾ ਹੈ।ਉਨ੍ਹਾਂ ਸਦਨ ਵਿੱਚ ਮੰਗ ਕੀਤੀ ਕਿ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਕੇ ਚਾਲੂ ਕੀਤਾ ਜਾਵੇ।ਇਸ ਪਾਰਕਿੰਗ ਸਟੈਂਡ ਦੇ ਖੁੱਲ੍ਹਣ ਨਾਲ ਹਾਲ ਬਾਜ਼ਾਰ, ਕਟੜਾ ਬੱਗੀਆ , ਰਾਮਬਾਗ, ਕਟੜਾ ਜੈਮਲ ਸਿੰਘ ਅਤੇ ਆਲੇ ਦੁਆਲੇ ਦੇ ਬਾਜ਼ਾਰਾਂ ਦੇ ਵਸਨੀਕਾਂ ਨੂੰ ਸਹੂਲਤ ਮਿਲੇਗੀ ਅਤੇ ਟ੍ਰੈਫਿਕ ਸਮੱਸਿਆ ਵੀ ਹੱਲ ਹੋਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media