ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ
ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ‘ਚ ਹਾਜ਼ਰੀ ਲਗਵਾਉਂਦਿਆਂ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।
ਇਸ ਦੌਰਾਨ ਛੀਨਾ ਨੇ ਗੁਰੂ ਸਾਹਿਬ ਜੀ ਦਾ ਸ਼ਬਦ ਉਚਾਰਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ‘ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ‘ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ।
ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।ਉਪਰੰਤ ਖ਼ਾਲਸਾ ਯੂਨੀਵਰਸਿਟੀ ਤੋਂ ਫੈਕਲਟੀ ਆਫ਼ ਰਿਲੀਜ਼ੀਅਸ ਸਟੱਡੀਜ਼, ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਸ: ਛੀਨਾ ਨੇ, ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ‘ਵਰਸਿਟੀ ਦੇ ਰਿਸਰਚ ਡੀਨ ਡਾ. ਆਰ.ਕੇ ਧਵਨ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਸ: ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ.ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ‘ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ‘ਆਸਟਰੇਲੀਆ ਜਿਵੇਂ ਮੈਂ ਵੇਖਿਆ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਜੀਵਨ ਨਾਲ ਜੁੜੇ ਤਜਰਬਿਆਂ, ਸੰਘਰਸ਼ਾਂ …
Punjab Post Daily Online Newspaper & Print Media