ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦ ਮਹਿਲਾਵਾਂ ਨੂੰ ਸੈਨੇਟਰੀ
ਨੈਪਕਿਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ।
ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਮਿਸ਼ਰਾ, ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਮਹਿਲਾਵਾਂ ਨੂੰ ਮਾਹਵਾਰੀ ਦੌਰਾਨ ਨਿੱਜੀ ਸਫ਼ਾਈ, ਸਿਹਤ ਅਤੇ ਸਾਫ਼-ਸੁਥਰੇ ਸੈਨੇਟਰੀ ਨੈਪਕਿਨ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਕਿਹਾ ਕਿ ਮਾਹਵਾਰੀ ਮਹਿਲਾਵਾਂ ਦੇ ਜੀਵਨ ਦਾ ਇੱਕ ਕੁਦਰਤੀ ਹਿੱਸਾ ਹੈ ਅਤੇ ਇਸ ਦੌਰਾਨ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਸੈਨੇਟਰੀ ਨੈਪਕਿਨ ਦੀ ਵਰਤੋਂ ਮਹਿਲਾਵਾਂ ਦੀ ਸਿਹਤ ਅਤੇ ਸਫ਼ਾਈ ਲਈ ਅਹਿਮ ਹੈ।ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਹਵਾਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਝਿਜਕ ਤੋਂ ਬਿਨਾਂ ਆਪਣੀ ਸਿਹਤ ਅਤੇ ਸਫ਼ਾਈ ਨੂੰ ਪਹਿਲ ਦੇਣ।
ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਢੀ ਨੇ ਦੱਸਿਆ ਕਿ ਲਗਭਗ 650 ਵੱਡੇ ਬਾਕਸ ਸੈਨੇਟਰੀ ਨੈਪਕਿਨ ਵੱਖ-ਵੱਖ ਐਨ.ਜੀ.ਓਜ਼, ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲੋੜਵੰਦ ਅਤੇ ਗਰੀਬ ਮਹਿਲਾਵਾਂ ਤੱਕ ਪਹੁੰਚਾਏ ਜਾਣਗੇ।ਸਮਾਗਮ ਦੇ ਆਯੋਜਕ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੈਮਸਨ ਮਸੀਹ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ।
ਇਸ ਮੌਕੇ ਸ੍ਰੀ ਰਾਜਿੰਦਰ ਸਿੰਘ ਮਰਵਾਹਾ, ਸ੍ਰੀਮਤੀ ਸੁਦਰਸ਼ਨ ਕੌਰ ਬਾਵਾ, ਨੇਹਾ ਸ਼ਰਮਾ, ਗੁਰਪ੍ਰੀਤ ਕੌਰ, ਵਿਨੋਦ ਸ਼ਰਮਾ, ਰਸ਼ਪਾਲ ਸਿੰਘ ਸਮੇਤ ਹੋਰ ਪਤਵੰਤੇ ਅਤੇ ਅਧਿਕਾਰੀ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media