Wednesday, August 12, 2026

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 ਦਾ ਗਠਨ ਸਮਾਰੋਹ (ਇੰਸਟਾਲੇਸ਼ਨ ਸ਼ੈਰੇਮਨੀ) ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸ੍ਰਪਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਰੋਟਰੀ ਜ਼ਿਲਾ ਗਵਰਨਰ ਰੋਟੇਰੀਅਨ ਅਨਿਲ ਸਿੰਘਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਅਨਿਲ ਸਿੰਘਲ ਨੇ ਸੈਸ਼ਨ 2026-27 ਲਈ ਨਵੇਂ ਚੁਣੇ ਗਏ ਪ੍ਰਧਾਨ ਅਤੇ ਕਾਰਜਕਾਰੀ ਟੀਮ ਨੂੰ ਵਿਧੀਵਤ ਅਹੁੱਦੇ ਦੀ ਸਹੁੰ ਚੁਕਵਾਈ।ਉਨ੍ਹਾਂ ਆਪਣੇ ਸੰਬੋਧਨ ‘ਚ ਉਨ੍ਹਾਂ ਅਹੁਦੇਦਾਰਾਂ ਨੂੰ ਰੋਟਰੀ ਦੇ ਮੂਲ ਉਦੇਸ਼ ‘ਸਰਵਿਸ ਅਬਵ ਸੈਲਫ’ ਨੂੰ ਅਪਨਾਉਂਦਿਆਂ ਸਮਾਜ ਦੀ ਭਲਾਈ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ, ਜਦਕਿ ਰੋਟਰੀ ਕਲੱਬ ਆਫ਼ ਸਿਵਲ ਲਾਈਨਜ਼, ਅੰਮ੍ਰਿਤਸਰ ਦੇ ਪ੍ਰਧਾਨ (ਸੇਵਾਮੁਕਤ) ਡਾ. ਗੁਰਪ੍ਰੀਤ ਬੱਲ ਨੇ ਵਿਦਿਆਰਥੀਆਂ ਨੂੰ ਕਲੱਬ ਦੀਆਂ ਮੁੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਰੋਟਾਰੈਕਟ ਮੈਂਬਰਾਂ ਲਈ ਦੇਸ਼ ਅਤੇ ਵਿਦੇਸ਼ਾਂ ‘ਚ ਵੱਖ-ਵੱਖ ਉੱਚ ਵਿਦਿਅਕ ਸੰਸਥਾਵਾਂ ‘ਚ ਉਪਲੱਬਧ ਵਜ਼ੀਫਿਆਂ ਬਾਰੇ ਵੀ ਦੱਸਿਆ।
ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਰੋਕਾਰੈਕਟ ਕਲੱਬ ਵਿਦਿਆਰਥੀਆਂ ‘ਚ ਲੀਡਰਸ਼ਿਪ, ਆਪਸੀ ਸੰਚਾਰ, ਟੀਮ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਗੁਣ ਵਿਕਸਿਤ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।ਉਨ੍ਹਾਂ ਕਿਹਾ ਕਿ ਰੋਟਰੀ ਦੇ ਆਦਰਸ਼ ਨਿਸ਼ਕਾਮ ਸੇਵਾ, ਸਮਾਨਤਾ ਅਤੇ ਸਰਬ-ਸਾਂਝੀਵਾਲਤਾ ਵਰਗੀਆਂ ਕਦਰਾਂ-ਕੀਮਤਾਂ ਨਾਲ ਮੇਲ ਖਾਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਸੰਸਥਾਵਾਂ ਨਾਲ ਸਰਗਰਮੀ ਨਾਲ ਜੁੜ ਕੇ ਸਮਾਜ ਸੇਵਾ ‘ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦੇ ਅੰਤ ‘ਚ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਇਸ ਮੌਕੇ ਸਮਾਰੋਹ ‘ਚ ਗੁਰਪ੍ਰੀਤ ਬੱਲ, ਕਾਰਜਕਾਰੀ ਸਕੱਤਰ ਕਮਲ ਉੱਪਲ, ਚੇਅਰ ਯੁਵਾ ਸੇਵਾਵਾਂ ਰੋਟੇਰੀਅਨ ਅਮਨਦੀਪ ਸੇਖੋਂ ਅਤੇ ਸਕੱਤਰ ਡਾ. ਜਗਪ੍ਰੀਤ ਸਿੰਘ ਸੰਧੂ ਵਿਸ਼ੇਸ ਤੌਰ ‘ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਰੋਟਰੀਅਨ ਪ੍ਰੋ. ਵਿਜੈ ਕੁਮਾਰ ਅਤੇ ਰੋਟੇਰੀਅਨ ਨਰੇਸ਼ ਨੰਦ ਨੇ ਵੀ ਸ਼ਿਰਕਤ ਕੀਤੀ।ਕਾਲਜ ਰੋਟਰੈਕਟ ਕਲੱਬ ਦੇ ਫੈਕਲਟੀ ਅਤੇ ਕੋ-ਫੈਕਲਟੀ ਐਡਵਾਈਜ਼ਰ ਡਾ. ਗੁਰਵੇਲ ਸਿੰਘ ਮੱਲ੍ਹੀ ਅਤੇ ਡਾ. ਜਸਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਅਪਕ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।

Check Also

ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ …