Wednesday, August 12, 2026

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ‘ਚ ਮੱਲਾਂ ਮਾਰੀਆਂ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ,2025  ‘ਚ ਲਈ ਗਈ ਬੀ. ਕਾਮ. ਐੱਲ.ਐੱਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ ਦੇ ਹੋਏ ਇਮਤਿਹਾਨਾਂ ‘ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰੀਖਿਆ ਦੌਰਾਨ ਕਾਲਜ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਨੇ ‘ਵਰਸਿਟੀ ‘ਚੋਂ ਪਹਿਲਾ, ਗੁਰਤਾਜਬੀਰ ਸਿੰਘ ਅਤੇ ਰਵਨੀਤ ਕੌਰ ਨੇ ਦੂਸਰਾ, ਸਿਮਰਪ੍ਰੀਤ ਕੌਰ ਨੇ ਤੀਸਰਾ ਅਤੇ ਜੋਤਿਕਾ ਨੇ ਚੌਥਾ ਸਥਾਨ ਹਾਸਲ ਕੀਤਾ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਇਮਤਿਹਾਨਾਂ ‘ਚ ਸ਼ਾਨਦਾਰ ਸਥਾਨ ਪ੍ਰਾਪਤ ਕਰਨ ‘ਤੇ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਨੇ ਕੁਲ 600 ਅੰਕਾਂ ‘ਚੋਂ 448 ਅੰਕਾਂ ਨਾਲ ਯੂਨੀਵਰਸਿਟੀ ‘ਚੋਂ ਪਹਿਲਾ, ਗੁਰਤਾਜਬੀਰ ਸਿੰਘ ਅਤੇ ਵਿਦਿਆਰਥਣ ਰਵਨੀਤ ਕੌਰ ਨੇ 423 ਅੰਕਾਂ ਨਾਲ ਦੂਸਰਾ, ਸਿਮਰਪ੍ਰੀਤ ਕੌਰ ਨੇ 418 ਅੰਕਾਂ ਨਾਲ ਤੀਸਰਾ ਅਤੇ ਜੋਤਿਕਾ ਨੇ 416 ਅੰਕਾ ਨਾਲ ਚੌਥਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਖੁਸ਼ੀ ਦਾ ਇਜਹਾਰ ਕਰਦਿਆਂ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਪ੍ਰੀਤ ਇੰਦਰ ਕੌਰ, ਡਾ. ਸਿਵਨ ਸਰਪਾਲ, ਡਾ. ਹਰਜੋਤ ਕੌਰ, ਪ੍ਰੋ. ਪ੍ਰੇਰਨਾ ਸਿੰਘ, ਪ੍ਰੋ. ਨਿਤਿਕਾ ਮਹਾਜਨ  ਆਦਿ ਹੋਰ ਸਟਾਫ ਮੈਂਬਰ ਹਾਜ਼ਰ ਸਨ।

Check Also

ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ …