ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਸਿੱਖ ਹਿਊਮਨ ਡਿਵੈੱਲਪਮੈਂਟ ਫਾਊਂਡੇਸ਼ਨ ਵਸ਼ਿੰਗਟਨ ਡੀ.ਸੀ ਵੱਲੋਂ ਨਿਸ਼ਕਾਮ
ਸਿੱਖ ਵੈਲਫੇਅਰ ਕੌਂਸਲ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ‘ਚ 37 ਵਿਦਿਆਰਥੀਆਂ ਨੂੰ 12 ਲੱਖ ਦੀ ਵਜ਼ੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਉਕਤ ਫਾਊਂਡੇਸ਼ਨ ਦੇ ਵਾਈਸ ਉੱਪ ਪ੍ਰਧਾਨ ਅਤੇ ਐਗਜੈਕਟਿਵ ਡਾਇਰੈਕਟਰ (ਭਾਰਤ) ਗੁਰਬੀਰ ਸਿੰਘ ਬਰਾੜ ਨੇ ਆਪਣੇ ਪਰਿਵਾਰ ਸਮੇਤ ਸਮਾਗਮ ‘ਚ ਸ਼ਿਰਕਤ ਕਰਦਿਆਂ ੩੭ ਵਿਦਿਆਰਥੀਆਂ ਨੂੰ 12 ਲੱਖ ਰਾਸ਼ੀ ਦੇ ਵਜੀਫੇ ਚੈੱਕ ਦੇ ਰੂਪ ‘ਚ ਤਕਸੀਮ ਕੀਤੇ। ਉਨ੍ਹਾਂ ਨੇ ਵਜ਼ੀਫਾ ਜੇਤੂ ਵਿਦਿਆਰਥੀਆਂ ਨੂੰ ਕਿਹਾ ਕਿ ਹੁਣ ਤੁਹਾਡੇ ਉੱਪਰ ਇਕ ਜਿੰਮੇਵਾਰੀ ਆ ਗਈ ਹੈ ਕਿ ਤੁਸੀਂ ਮਿਹਨਤ ਕਰਕੇ ਕਿਸੇ ਮੁਕਾਮ ਤੇ ਪਹੁੰਚੋ ਅਤੇ ਸਮਾਜ ਦੀ ਸੇਵਾ ‘ਚ ਯੋਗਦਾਨ ਪਾਓ।
ਬਰਾੜ ਨੇ ਕਿਹਾ ਕਿ ਮੈ ਇਸ ਸੰਸਥਾ ਦੇ ਗੁਆਂਢ ‘ਚ ਬਲਵੰਤ ਸਿੰਘ ਢਿੱਲੋਂ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿੱਖ ਇਤਿਹਾਸ ‘ਤੇ ਕੰਮ ਕੀਤਾ ਹੈ, ਜਿਸ ਕਾਰਨ ਉਹ ਖ਼ਾਲਸਾ ਕਾਲਜ ਦੇ ਵਿੱਦਿਅਕ ਯੋਗਦਾਨ ਨੂੰ ਭਲੀਭਾਂਤੀ ਜਾਣਦੇ ਹਨ।ਉਨ੍ਹਾਂ ਕਿਹਾ ਕਿ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵਸ਼ਿੰਗਟਨ ਡੀ ਸੀ. ਕਰੀਬ 25 ਸਾਲਾਂ ਤੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ ਹੈ ਅਤੇ ਹੁਣ ਤੱਕ 15 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਦੀ ਉਚੇਰੀ ਪੜ੍ਹਾਈ ਲਈ ਸਹਾਇਤਾ ਕਰ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨ ਵਿਦਿਆਰਥੀਆਂ ਖ਼ਾਸ ਕਰਕੇ ਔਰਤਾਂ ਦੇ ਸਰਵਪੱਖੀ ਵਿਕਾਸ ‘ਚ ਯੋਗਦਾਨ ਪਾਉਣਾ ਹੈ।
ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਵਜੀਫਾ ਵੰਡ ਸਮਾਗਮ ਦੀ ਕਾਰਵਾਈ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਦੁਆਰਾ ਕੀਤੀ ਗਈ, ਜਦਕਿ ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ‘ਚ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਅਧਿਆਪਕ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media