Sunday, September 20, 2026

ਖੰਡੇਵਾਲਾ ਚੌਕ ਤੋਂ ਗੰਡਾ ਸਿੰਘ ਵਾਲਾ ਅਤੇ ਓਲਡ ਜੇਲ੍ਹ ਰੋਡ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਨਗਰ  ਨਿਗਮ ਅੰਮ੍ਰਿਤਸਰ ਵੱਲੋਂ ਅੱਜ ਖੰਡੇਵਾਲਾ ਚੌਕ ਤੋਂ ਗੰਡਾ ਸਿੰਘ ਵਾਲਾ ਅਤੇ ਐਚ.ਕੇ ਕਲਾਰਕ 52 ਨੇੜੇ ਓਲਡ ਜੇਲ੍ਹ ਰੋਡ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ।ਇਸ ਦੌਰਾਨ ਨਿਗਮ ਟੀਮ ਨੇ ਜਨਤਕ ਸੜਕਾਂ, ਫੁੱਟਪਾਥਾਂ ਅਤੇ ਹੋਰ ਥਾਵਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏੇ।ਜਨਤਕ ਥਾਵਾਂ ‘ਤੇ ਨਾਜਾਇਜ਼ ਤੌਰ ‘ਤੇ ਰੱਖਿਆ ਗਿਆ ਸਾਮਾਨ ਅਤੇ ਹੋਰ ਸਮੱਗਰੀ ਵੀ ਨਗਰ ਨਿਗਮ ਦੀ ਟੀਮ ਵੱਲੋਂ ਜ਼ਬਤ ਕੀਤੀ ਗਈ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ‘ਤੇ ਕਬਜ਼ੇ ਹਟਾਉਣ ਤੋਂ ਬਾਅਦ ਇਨਫੋਰਸਮੈਂਟ ਟੀਮ ਵੱਲੋਂ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ ਅਤੇ ਹੋਰ ਕਬਜ਼ਾਧਾਰੀਆਂ ਨੂੰ ਦੁਬਾਰਾ ਜਨਤਕ ਥਾਵਾਂ ‘ਤੇ ਨਾਜਾਇਜ਼ ਕਬਜ਼ੇ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ।ਇਹ ਕਾਰਵਾਈ ਸਕੱਤਰ ਅਤੇ ਅਸਟੇਟ ਅਫਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਅਤੇ ਟੀਮ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਅਮਨ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ।ਨਿਗਮ ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਕਾਰਨ ਵਾਹਣ ਚਾਲਕਾਂ ਅਤੇ ਪੈਦਲ ਚੱਲਣ ਵਾਲੇ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਸ਼ਹਿਰ ਦੀ ਸਫਾਈ, ਸੜਕ ਸੁਰੱਖਿਆ ਅਤੇ ਆਮ ਲੋਕਾਂ ਦੀ ਸਹੂਲਤ ‘ਤੇ ਵੀ ਮਾੜਾ ਅਸਰ ਪੈਂਦਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …